ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿੱਚ ਕਾਫ਼ੀ ਹਾਲਾਤ ਪੰਜਾਬ ਵਿੱਚ ਖਰਾਬ ਹੋ ਚੁੱਕੇ ਹਨ ਕਿਉਂਕਿ ਪਿਛਲੇ ਦਿਨੀਂ ਗੈਂਗਸਟਰਾਂ ਵੱਲੋਂ ਜਿਥੇ ਕਬੱਡੀ ਖਿਡਾਰੀਆਂ ਅਤੇ ਹੋਰ ਲੋਕਾਂ ਨੂੰ ਗੋਲੀਆਂ ਨਾਲ ਮਾਰਿਆ ਗਿਆ ਜਿਸ ਤੋਂ ਬਾਅਦ ਪੰਜਾਬ ਪੁਲਸ ਚੌਕਸ ਨਜ਼ਰ ਆਉਂਦੀ ਹੈ ਤੇ ਨਾਲ ਹੀ ਪਾਕਿਸਤਾਨ ਸਰਹੱਦ ਤੇ ਵੀ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਪੁਲਿਸ ਵੱਲੋਂ ਖ਼ਾਲਿਸਤਾਨ ਪੱਖੀ ਜਥੇਬੰਦੀ ਖਾਲਿਸਤਾਨ ਲਿਬਰੇਸ਼ਨ ਫੋਰਸ ਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ ਰੋਡੇ ਖਿਲਾਫ ਅੰਮ੍ਰਿਤਸਰ ਦੇ ਥਾਣੇ ਵਿੱਚ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਪੁਲਿਸ ਨੇ ਪਿਛਲੇ ਦਿਨੀਂ ਹਥਿਆਰਾਂ ਦੀ ਖੇਪ ਫੜੀ ਸੀ । ਇਹ ਹਥਿਆਰ ਪੰਜਾਬ ਵਿੱਚ ਕੰਮ ਕਰਦੇ ਰੋਡੇ ਦੇ ਗਰੁੱਪ ਵੱਲੋਂ ਹਾਸਲ ਕਰਨੇ ਸੀ । ਪਰ ਪੁਲਿਸ ਨੂੰ ਪਹਿਲਾਂ ਹੀ ਇਤਲਾਹ ਮਿਲ ਗਈ ਸੀ ਤੇ ਪਾਕਿਸਤਾਨ ਤੋਂ ਆਈ ਖੇਪ ਫੜ ਲਈ ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਹ ਹਥਿਆਰ ਲਖਬੀਰ ਸਿੰਘ ਰੋਡੇ ਵੱਲੋਂ ਭੇਜੇ ਗਏ ਸਨ । ਪੁਲਿਸ ਵੱਲੋਂ ਲਖਬੀਰ ਸਿੰਘ ਰੋਡੇ ਤੇ ਪੰਜਾਬ ਵਿੱਚ ਗੜਬੜੀ ਕਰਾਉਣ ਅਤੇ ਹੋਰ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਦਿੱਤਾ ਹੈ
PUNJAB




INDIA








WORLD










