ਪੰਜਾਬ ਵਿੱਚ ਗੁੰਡਾਗਰਦੀ ਅਤੇ ਗੈਂਗਸਟਰਾ ਵੱਲੋਂ ਲਗਾਤਾਰ ਆਪਣੀਆਂ ਕਾਰਵਾਈਆਂ ਕਰਨੀਆਂ ਜਾਰੀ ਹਨ ਆਏ ਦਿਨ ਵਾਰਦਾਤਾਂ ਹੋ ਰਹੀਆਂ ਹਨ। ਬੀਤੀ ਰਾਤ ਲੁਧਿਆਣਾ ਵਿੱਚ ਨੌਜਵਾਨਾਂ ਵੱਲੋਂ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ ਤੇ ਗੱਡੀਆਂ ਦੀ ਭੰਨਤੋੋੜ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਟਿੱਬਾ ਰੋਡ ਤੇ ਦੇਰ ਰਾਤ ਨੌਜਵਾਨਾਂ ਵੱਲੋਂ ਸ਼ਰੇਆਮ ਗੋਲੀਆਂ ਚਲਾਈਆਂ ਤੇ ਗੱਡੀਆਂ ਦੀ ਭੰਨਤੋੜ ਕੀਤੀ ਤਾਂ ਉਥੋਂ ਦੇ ਰਹਿਣ ਵਾਲੇ ਲੋਕਾਂ ਨੇ ਗੋਲੀਆਂ ਚਲਾਉਣ ਵਾਲਿਆਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਵੱਲੋਂ ਲੋਕਾਂ ਵੱਲ ਵੀ ਫਾਇਰਿੰਗ ਕਰਨ ਦਾ ਪਤਾ ਲੱਗਾ ਹੈ । ਜਿਸ ਤੋਂ ਬਾਅਦ ਪੁਲਿਸ ਨੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਭਰੋਸਾ ਦਿੱਤਾ ਕਿ ਗੋਲੀਆਂ ਚਲਾਉਣ ਵਾਲਿਆਂ ਨੂੰ ਜਲਦੀ ਫੜ ਲਿਆ ਜਾਵੇਗਾ। ਮੌਕੇ ਤੇ ਪਹੁੰਚੇ ਲੁਧਿਆਣਾ ਦੇ ਜੁਆਇੰਟ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਬਦਮਾਸ਼ਾਂ ਵੱਲੋਂ ਚਾਰ ਰਾਊਂਡ ਫਾਇਰ ਕੀਤੇ ਗਏ ਹਨ । ਫਾਇਰਿੰਗ ਦੌਰਾਨ ਦੋ ਲੋਕ ਜਖ਼ਮੀ ਹੋਏ ਹਨ। ਬਰਾੜ ਨੇ ਦੱਸਿਆ ਬਹੁਤ ਜਲਦੀ ਜਾਂਚ ਕਰਕੇ ਦੋਸ਼ੀ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ।
PUNJAB




INDIA








WORLD










