ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਹਿਲੀ ਵਾਰ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਪੰਜਾਬ ਸਬੰਧੀ ਕਈ ਅਹਿਮ ਮੁੱਦਿਆਂ ਤੇ ਚਰਚਾ ਕੀਤੀ ਹੈ । ਇਸ ਤੋਂ ਬਾਅਦ ਮਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਪਹੁੰਚਣਗੇ ਤੇ ਮੁਲਾਕਾਤ ਕਰਨਗੇ। ਮੁਲਾਕਾਤ ਦੌਰਾਨ 300 ਯੂਨਿਟਾਂ ਬਿਜਲੀ ਮੁਫ਼ਤ ਦੇਣ ਸਬੰਧੀ ਵਿਚਾਰ ਵਟਾਂਦਰਾ ਹੋਵੇਗਾ ਕਿਉਂਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕੁੱਝ ਗਰੰਟੀਆਂ ਦਿੱਤੀਆਂ ਸਨ ਜਿਨ੍ਹਾਂ ਵਿੱਚ ਬਿਜਲੀ ਮੁਆਫੀ ਵਾਲੀ ਗਰੰਟੀ ਸੀ । ਜਿਸ ਨੂੰ ਲੈ ਕੇ ਵਿਰੋਧੀ ਸਵਾਲ ਵੀ ਚੁੱਕ ਰਹੇ ਹਨ । ਸੂਤਰਾਂ ਮੁਤਾਬਕ 300 ਯੂਨਿਟ ਬਿਜਲੀ ਮੁਆਫੀ ਦਾ ਭਗਵੰਤ ਮਾਨ ਐਲਾਨ ਕਰ ਸਕਦੇ ਹਨ
PUNJAB




INDIA








WORLD










