ਪੰਜਾਬ ਦੇ ਬਹੁ ਕਰੋੜੀ ਨਸ਼ਾ ਤਸਕਰੀ ਕੇਸ ਅਧੀਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਜੋ ਪਿਛਲੇ ਲੰਬੇ ਸਮੇਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਨੇ ਸਰਕਾਰ ਤੇ ਦੋਸ਼ ਲਾਏ ਹਨ ਕਿ ਮੈਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਜਿਹੜੀ ਬੈਰਕ ਦੇ ਵਿਚ ਮੈਨੂੰ ਰੱਖਿਆ ਗਿਆ ਉਹ ਬਾਰਾਂ ਸਾਲ ਤੋਂ ਪਹਿਲਾਂ ਬੰਦ ਸੀ । ਮਜੀਠੀਆ ਨੇ ਪਿਛਲੇ ਦਿਨੀਂ ਅਦਾਲਤ ਵਿੱਚ ਅਰਜ਼ੀ ਪਾਈ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਸੀ ਕਿ ਜੇਲ੍ਹ ਵਿੱਚ ਉਨ੍ਹਾਂ ਨੂੰ ਜਾਨ ਦਾ ਖਤਰਾ ਹੈ । ਮਜੀਠੀਆ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਸਭ ਠੀਕ ਨਹੀਂ ਹੈ। ਮਜੀਠੀਆ ਨੇ ਦੱਸਿਆ ਕਿ ਬੱਬਰ ਖਾਲਸਾ ਇੰਟਰਨੈਸ਼ਨਲ ਤੇ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਵਰਗੀਆਂ ਜਥੇਬੰਦੀਆਂ ਅਤੇ ਇਸ ਤੋਂ ਇਲਾਵਾ ਗੈਂਗਸਟਰ ਜਿਨ੍ਹਾਂ ਤੋਂ ਉਸ ਨੂੰ ਜਾਨ ਦਾ ਖਤਰਾ ਹੈ । ਤੁਹਾਨੂੰ ਦੱਸ ਦਈਏ ਕਿ ਬਿਕਰਮਜੀਤ ਸਿੰਘ ਮਜੀਠੀਆ ਵੱਲੋਂ ਲਗਾਤਾਰ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਜਾ ਰਹੀ ਹੈ ਤਾਂ ਕਿ ਉਨ੍ਹਾਂ ਨੂੰ ਜਮਾਨਤ ਮਿਲ ਸਕੇ। ਪਰ ਅਜੇ ਤੱਕ ਵੀ ਉਨ੍ਹਾਂ ਨੂੰ ਕੋਈ ਰਾਹਤ ਕੋਰਟ ਵੱਲੋਂ ਨਹੀਂ ਮਿਲੀ । ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਸਥਾਪਤ ਲੋਕਤੰਤਰੀ ਨਿਯਮਾਂ ਤੇ ਜੇਲ੍ਹ ਮੈਨੂਅਲ ਦੀ ਉਲੰਘਣਾ ਕਰਕੇ ਬਿਕਰਮਜੀਤ ਸਿੰਘ ਮਜੀਠੀਆ ਨਾਲ ਅਣਮਨੁੱਖੀ ਵਿਵਹਾਰ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਇਕ ਹਵਾਲਾਤੀ ਵਜੋਂ ਜਿਹੜੀਆਂ ਸਹੂਲਤਾਂ ਮਜੀਠੀਆ ਨੂੰ ਮਿਲਣੀਆਂ ਚਾਹੀਦੀਆਂ ਹਨ ਉਹ ਵੀ ਨਹੀਂ ਦਿੱਤੀਆਂ ਜਾ ਰਹੀਆਂ
PUNJAB




INDIA








WORLD










