ਪਾਣੀ ਦੀ ਬੱਚਤ ਲਈ ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ ਅਤੇ ਫਸਲੀ ਵਿਿਭੰਨਤਾ ਅਪਨਾਉਣ : ਮੁੱਖ ਖੇਤੀਬਾੜੀ ਅਫ਼ਸਰ

ਮੋਗਾ 12 ਅਪ੍ਰੈਲ (ਪ.ਪ.) : ਐਗਰੀਕਲਚਰ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਅਤੇ ਐਨ.ਐਮ.ਏ.ਈ.ਟੀ. ਦੇ ਸਹਿਯੋਗ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਜ਼ਿਲ੍ਹਾ ਮੋਗਾ ਵੱਲੋਂ ਗਰੈਂਡ ਰੋਜ਼ ਰਿਜਾਰਟ ਪਿੰਡ ਸਿੰਘਾਂਵਾਲਾ, ਜ਼ਿਲ੍ਹਾ ਮੋਗਾ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਇਸ ਕੈਂਪ ਵਿੱਚ ਮੌਜੂਦ ਮੁੱਖ ਖੇਤੀਬਾੜੀ ਅਫਸਰ, ਮੋਗਾ ਡਾ: ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਧਰਤੀ ਨੂੰ ਬੰਜਰ ਹੋਣ ਤੋਂ ਬਚਾਉਣ ਲਈ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ ਨਾਲ ਮਿਲ ਕੇ ਉਪਰਾਲੇ ਕਰਨ ਦੀ ਜ਼ਰੂਰਤ ਹੈ ਜਿਸ ਲਈ ਕਿਸਾਨ ਵੀਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਮਾਹਿਰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਅਤੇ ਇਸਦੇ ਹਰੇ ਪਹਿਲੂ ਉੱਪਰ ਚਾਨਣਾ ਪਾਉਣ ਲਈ ਕੈਪਾਂ ਰਾਹੀ ਜਾਂ ਤਾਲਮੇਲ ਰਾਹੀ ਕਿਸਾਨਾਂ ਨੂੰ ਜਾਗਰੂਕ ਕਰਨਗੇ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਸਿਫਾਰਸ਼ਸੁਦਾ ਤਕਨੀਕਾਂ ਨੂੰ ਕਿਸਾਨ ਅਪਣਾ ਕੇ ਹੀ ਕਾਮਯਾਬ ਹੋ ਸਕਦਾ ਹੈ ਇਸ ਲਈ ਖੇਤੀ ਮਾਹਿਰਾਂ ਨਾਲ ਮਸ਼ਵਰੇ ਬਹੁਤ ਹੀ ਜ਼ਰੂਰੀ ਹਨ।
ਇਸ ਕੈਂਪ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਟੀਮ ਵਿੱਚੋਂ ਡਾ: ਅਮਨਦੀਪ ਸਿੰਘ ਬਰਾੜ ਨੇ ਕੇ.ਵੀ.ਕੇ ਦੀਆਂ ਗਤੀਵਿਧੀਆਂ ਅਤੇ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਕੁਦਰਤੀ ਸਰੋਤ ਜਿਵੇ ਕਿ ਹਵਾ, ਪਾਣੀ ਅਤੇ ਧਰਤੀ ਦੀ ਸਿਹਤ ਨੂੰ ਸਾਫ਼ ਸੁਥਰਾ ਰੱਖਣ ਲਈ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਸਿਫਾਰਸ਼ ਅਨੁਸਾਰ ਹੀ ਕਰਨੀ ਚਾਹੀਦੀ ਹੈ।
ਇਸ ਤੋਂ ਇਲਾਵਾ ਇਸ ਕੈਂਪ ਵਿੱਚ ਡਾ ਮਨਪ੍ਰੀਤ ਜੈਦਕਾ ਨੇ ਸਾਉਣੀ ਦੀਆਂ ਫਸਲਾਂ ਦੀਆਂ ਸੁਧਰੀਆਂ ਕਿਸਮਾਂ ਅਤੇ ਕਾਸ਼ਤ ਦੇ ਢੰਗ, ਡਾ. ਰਮਨਦੀਪ ਕੌਰ ਨੇ ਖੇਤੀ ਦੀਆਂ ਜਿਨਸਾਂ ਅਤੇ ਪ੍ਰੋਸੈਸਿੰਗ, ਡਾ: ਪ੍ਰੇਰਨਾ ਠਾਕੁਰ ਨੇ ਘਰੇਲੂ ਬਗੀਚੀ ਅਤੇ ਸਾਉਣੀ ਰੁੱਤ ਦੀਆਂ ਸਬਜ਼ੀਆਂ, ਡਾ. ਪ੍ਰਭਜੋਤ ਕੌਰ ਨੇ ਦੁਧਾਰੂ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਸੁੱਚਜੀ ਖੁਰਾਕ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ।
ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪ੍ਰਿਤਪਾਲ ਸਿੰਘ ਨੇ ਕੈਂਪ ਵਿਚ ਹਾਜ਼ਰ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਖੇਤੀਬਾੜੀ ਵਿਭਾਗ ਹਮੇਸ਼ਾ ਹੀ ਕਿਸਾਨਾਂ ਦੀ ਸੇਵਾ ਵਿਚ ਹਾਜ਼ਰ ਹੈ। ਇਸ ਮੌਕੇ ‘ਤੇ ਖੇਤੀ ਨਾਲ ਸਬੰਧਤ ਖੇਤੀ ਮਸ਼ੀਨਰੀ ਅਤੇ ਸੈਲਫ਼ ਹੈਲਪ ਗਰੁੱਪਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨੀਆਂ ਦਾ ਆਯੋਜਨ ਵੀ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਜਿਨ੍ਹਾਂ ਵਿਚ ਨਿਰਮਲ ਸਿੰਘ ਮਾਣੂੰਕੇ, ਗੁਲਜ਼ਾਰ ਸਿੰਘ ਘੱਲ ਕਲਾਂ ਅਤੇ ਭਾਰੀ ਗਿਣਤੀ ਵਿਚ ਕਿਸਾਨਾਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਜਿਨ੍ਹਾਂ ਵਿਚ ਡਾ: ਸੁਖਰਾਜ ਕੌਰ, ਡਾ. ਗੁਰਪ੍ਰੀਤ ਸਿੰਘ, ਡਾ: ਗੁਰਬਾਜ ਸਿੰਘ, ਡਾ. ਨਵਦੀਪ ਸਿੰਘ, ਡਾ: ਅੰਮ੍ਰਿਤਪਾਲ ਸਿੰਘ, ਡਾ: ਜਗਤਿੰਦਰ ਸਿੰਘ ਸਿੱਧੂ, ਡਾ. ਅਮਰਜੀਤ ਸਿੰਘ, ਡਾ: ਜਗਦੀਪ ਸਿੰਘ, ਡਾ. ਜਤਿੰਦਰਪਾਲ ਸਿੰਘ ਮਾਨ, ਡਾ. ਜਸਬੀਰ ਕੌਰ, ਡਾ. ਯਸ਼ਪ੍ਰੀਤ ਕੌਰ, ਡਾ. ਗੁਰਲਵਲੀਨ ਸਿੰਘ, ਡਾ: ਗੁਰਪ੍ਰੀਤ ਸਿੰਘ, ਡਾ ਗੁਰਸਾਹਿਬ ਸਿੰਘ, ਡਾ. ਮਨਦੀਪ ਸਿੰਘ, ਡਾ: ਹਰਿੰਦਰਪਾਲ ਸ਼ਰਮਾ, ਡਾ. ਬਲਜਿੰਦਰ ਸਿੰਘ, ਡਾ. ਅਮਨਦੀਪ ਸਿੰਘ, ਡਾ. ਗਗਨਦੀਪ ਧਵਨ, ਡਾ: ਖੁਸ਼ਦੀਪ ਸਿੰਘ, ਡਾ. ਤਰਨਜੀਤ ਸਿੰਘ, ਡਾ. ਰੰਚਨਦੀਪ ਕੌਰ, ਡਾ. ਰੁਕਿੰਦਰਪ੍ਰੀਤ ਸਿੰਘ, ਤਰਨਦੀਪ ਸਿੰਘ ਟੀ.ਏ, ਇੰਜ ਸਤਿੰਦਰਪਾਲ ਸਿੰਘ, ਡਾ. ਬਲਵਿੰਦਰ ਸਿੰਘ ਲੱਖੇਵਾਲੀ, ਡਾ. ਤਪਤੇਜ ਸਿੰਘ, ਡਾ. ਰਾਜਸਰੂਪ ਸਿੰਘ ਗਿੱਲ ਸਮੇਤ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹੋਏ। ਇਸ ਕੈਂਪ ਵਿੱਚ ਸਟੇਜ ਦਾ ਸੰਚਾਲਨ ਡਾ: ਧਰਮਪ੍ਰੀਤ ਸਿੰਘ ਨੇ ਬਾਖੂਬੀ ਨਿਭਾਇਆ।
PUNJAB




INDIA








WORLD










