ਪੰਜਾਬ ਦੇ ਮੁੱਖ ਮੰਤਰੀ ਨੇ ਇਕ ਹੋਰ ਵੱਡਾ ਐਲਾਨ ਕੀਤਾ ਉਨ੍ਹਾਂ ਆਖਿਆ ਕਿ ਜੋ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਚੜਿਆ ਹੈ । ਉਹ ਕਿਥੇ ਖਰਚਿਆ ਗਿਆ ਹੈ । ਉਸ ਦੀ ਸਾਡੀ ਸਰਕਾਰ ਜਾਂਚ ਕਰੇਗੀ । ਪੰਜਾਬ ਵਿੱਚ ਕੋਈ ਸਕੂਲ, ਹਸਪਤਾਲ, ਕਾਲਜ ਜਾਂ ਯੂਨੀਵਰਸਿਟੀ ਨਹੀਂ ਬਣੀ। ਫਿਰ ਉਨ੍ਹਾਂ ਕਿਹਾ, ਮੈਨੂੰ ਸਭ ਪਤਾ ਹੈ ਕਿ ਕਰਜ਼ਾ ਲੈ ਕੇ ਪੈਸਾ ਕਿੱਥੇ ਖਰਚ ਕੀਤਾ ਗਿਆ ਸੀ। ਮੇਰੀ ਸਰਕਾਰ ਉਸ ਪੈਸੇ ਦੀ ਵਸੂਲੀ ਕਰੇਗੀ। ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਸਕੀਮ ਲਾਗੂ ਹੋਣ ਨਾਲ ਸਰਕਾਰੀ ਖ਼ਜ਼ਾਨੇ ’ਤੇ ਹਰ ਸਾਲ ਕਰੀਬ 5000 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਸਰਕਾਰ ਬਣਨ ‘ਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਜੇਕਰ ਇਹ ਸਕੀਮ ਲਾਗੂ ਹੋ ਜਾਂਦੀ ਹੈ ਤਾਂ ਸਰਕਾਰੀ ਖ਼ਜ਼ਾਨੇ ‘ਤੇ 15000 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੀਆਂ 1 ਮਹੀਨੇ ਦੀਆਂ ਪ੍ਰਾਪਤੀਆਂ ਗਿਣਾਈਆਂ
ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 9501200200 ਸ਼ੁਰੂ ਕੀਤੀ ਗਈ।
25000 ਨਵੀਆਂ ਸਰਕਾਰੀ ਨੌਕਰੀਆਂ ਲਈ ਭਰਤੀ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ
35000 ਕੱਚੇ ਕਾਮਿਆਂ ਦੀਆਂ ਨੌਕਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ
ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਦੇ ਨਿਰਦੇਸ਼
ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਗਠਨ
ਪੇਂਡੂ ਵਿਕਾਸ ਫੰਡ ਲਈ 1000 ਕਰੋੜ ਤੋਂ ਵੱਧ ਜਾਰੀ ਕੀਤੇ
ਕਿਸਾਨਾਂ ਨੂੰ 101 ਕਰੋੜ ਦਾ ਮੁਆਵਜ਼ਾ
ਇਕ ਵਿਧਾਇਕ-ਇਕ ਪੈਨਸ਼ਨ ਸਕੀਮ ਲਾਗੂ ਕੀਤੀ
ਸਾਰੇ ਵਿਧਾਇਕਾਂ ਦੀ ਵਾਧੂ ਸੁਰੱਖਿਆ ਵਾਪਸ ਲਈ ਜਾਵੇ
23 ਮਾਰਚ ਨੂੰ ਸ਼ਹੀਦੀ ਦਿਵਸ ‘ਤੇ ਸਰਕਾਰੀ ਛੁੱਟੀ ਦਾ ਐਲਾਨ
PUNJAB




INDIA








WORLD










