ਪੰਜਾਬ ਵਿੱਚ ਅਜੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਸਿਰਫ ਇੱਕ ਮਹੀਨਾ ਹੀ ਹੋਇਆ ਪਰ ਆਮ ਆਦਮੀ ਪਾਰਟੀ ਦੇ ਵਰਕਰ ਪਾਰਟੀ ਦੇ ਲੀਡਰਾਂ ਨਾਲ ਨਾਰਾਜ਼ ਹੋਣਾ ਸ਼ੁਰੂ ਹੋ ਗਏ ਹਨ।
ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਕਹਿਣਾ ਹੈ ਕਿ ਜਿਵੇਂ ਕਾਂਗਰਸ ਅਤੇ ਅਕਾਲੀ ਦਲ ਦੇ ਵਰਕਰਾਂ ਦੀ ਉਨ੍ਹਾਂ ਦੀਆਂ ਸਰਕਾਰਾਂ ਦੌਰਾਨ ਸੁਣਵਾਈ ਹੁੰਦੀ ਸੀ। ਉਸ ਹਿਸਾਬ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਅਜੇ ਤਕ ਸੁਣਵਾਈ ਹੋਣੀ ਸ਼ੁਰੂ ਨਹੀਂ ਹੋਈ। ਇਸ ਗੱਲ ਨੂੰ ਲੈ ਕੇ ਅੱਜ ਹਲਕਾ ਮਲੋਟ ਤੋਂ ਵਿਧਾਇਕਾ ਅਤੇ ਪੰਜਾਬ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਅੱਗੇ ਹਲਕੇ ਦੇ ਵਰਕਰਾਂ ਨੇ ਧਰਨਾ ਲਾ ਦਿੱਤਾ ਹੈ । ਪਾਰਟੀ ਵਰਕਰਾਂ ਨੇ ਮੰਤਰੀ ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਜਿਹੜੇ ਲੋਕ ਦੂਸਰੀਆਂ ਪਾਰਟੀਆਂ ਵਿੱਚੋਂ ਆਏ ਹੈ ਉਨ੍ਹਾਂ ਨੂੰ ਨਾਲ ਲੈਕੇ ਚਲਦੇ ਹੈ । ਵਰਕਰਾਂ ਨੇ ਆਖਿਆ ਪਾਰਟੀ ਨੂੰ ਜਿਤਾਉਣ ਲਈ ਜੀ ਜਾਨ ਲਗਾ ਕੇ ਸੇਵਾ ਕੀਤੀ ਹੈ । ਪਰ ਮੰਤਰੀ ਜੀ ਸਾਨੂੰ ਤਾਂ ਪੁੱਛਦੇ ਤੱਕ ਨੀ ਦੂਜੀਆਂ ਪਾਰਟੀਆਂ ਵਿੱਚੋਂ ਆਏ ਲੋਕਾਂ ਨੂੰ ਹੀ ਤਰਜੀਹ ਦਿੰਦੇ।
ਉਨ੍ਹਾਂ ਇਹ ਦੋਸ਼ ਵੀ ਲਾਇਆ ਤਿ ਇਕ ਪਾਸੇ ਪੰਜਾਬ ਦੀ ਸਰਕਾਰ ਸੂਬੇ ਨੂੰ ਨਸ਼ਾਮੁਕਤ ਅਤੇ ਭ੍ਰਿਸਟਾਚਾਰ ਮੁਕਤ ਕਰਨ ਦਾ ਦਾਅਵਾ ਕਰ ਰਹੇ ਹਨ, ਜਦੋਂ ਅਸੀਂ ਬੜੀ ਵਾਰ ਮੰਤਰੀ ਜੀ ਦੇ ਧਿਆਨ ਵਿਚ ਲਿਆ ਚੁੱਕੇ ਹਾਂ ਕਿ ਪਰ ਕੋਈ ਕਾਰਵਾਈ ਨਹੀਂ ਹੁੰਦੀ। ਇਸ ਲਈ ਸਾਨੂੰ ਮਜਬੂਰਨ ਮੰਤਰੀ ਦੇ ਘਰ ਅੱਗੇ ਧਰਨਾ ਦੇਣਾ ਪਿਆ।
ਦੂਸਰੇ ਪਾਸੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅਨਜਨਤਾ ਪ੍ਰਗਟ ਕਰਦੇ ਕਿਹਾ ਕਿ ਉਨ੍ਹਾਂ ਨੂੰ ਪਤਾ ਨਹੀਂ ਕਿ ਵਰਕਰਾਂ ਵਿਚ ਕਿਸ ਦਾ ਰੋਸ ਹੈ ਜਿਸ ਬਾਰੇ ਮੈਂ ਪਤਾ ਕਰਦੀ ਹਾਂ। ਉਨ੍ਹਾਂ ਕਿਹਾ ਕਿ ਉਹ ਸਾਡੇ ਪਰਿਵਾਰ ਦੇ ਮੈਂਬਰ ਹਨ।
ਪੁੱਛੇ ਜਾਣ ਉਤੇ ਕਿ ਵਰਕਰਾ ਵਿਚ ਰੋਸ ਹੈ ਕਿ ਮੰਤਰੀ ਵੱਲੋਂ ਆਪਣੀ ਪਾਰਟੀ ਦੇ ਵਰਕਰਾਂ ਨੂੰ ਪਿੱਛੇ ਕਰਕੇ ਦੂਸਰੀਆਂ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਨਾਲ ਰੱਖਿਆ ਜਾ ਰਿਹਾ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਅਜਿਹਾ ਕੁੱਝ ਨਹੀਂ।
PUNJAB




INDIA








WORLD










