
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਦਿੱਲੀ ਨਾਲ ਸਬੰਧਤ ਪੁਲਿਸ ਕੇਸ ਸਾਹਮਣੇ ਆ ਰਹੇ ਹਨ । ਕੇਸ ਵੀ ਉਹ ਹੈ ਜੋ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹੈ ਕਿਉਂਕਿ ਪਿਛਲੇ ਦਿਨਾਂ ਤੋਂ ਜਿੰਨਾ ਲੋਕਾਂ ਨੇ ਟਵਿੱਟਰ ਤੇ ਅਰਵਿੰਦ ਕੇਜਰੀਵਾਲ ਖਿਲਾਫ ਲਿਖਿਆ ਸੀ ਉਨ੍ਹਾਂ ਲੋਕਾਂ ਨੂੰ ਪੰਜਾਬ ਪੁਲਿਸ ਦਿੱਲੀ ਵਿੱਚ ਜਾ ਕੇ ਭਾਲ ਦੀ ਫਿਰਦੀ ਹੈ । ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਨਾਲ ਜੁੜੇ ਰਹੇ ਕੁਮਾਰ ਵਿਸ਼ਵਾਸ ਦੇ ਘਰ ਅੱਜ ਸਵੇਰੇ ਸਵੇਰੇ ਪੰਜਾਬ ਪੁਲਿਸ ਨੇ ਰੇਡ ਕੀਤੀ ਹੈ । ਜਿਸ ਤੋਂ ਬਾਅਦ ਕੁਮਾਰ ਵਿਸ਼ਵਾਸ ਨੇ ਪੁਲਿਸ ਦੀਆਂ ਫੋਟੋ ਖਿੱਚ ਕੇ ਆਪਣੇ ਟਵਿੱਟਰ ਹੈਂਡਲ ਤੇ ਸ਼ੇਅਰ ਕੀਤੀਆਂ ਹਨ । ਕੁਮਾਰ ਵਿਸ਼ਵਾਸ ਨੇ ਟਵਿੱਟਰ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਹੈ । ਤੁਸੀਂ ਦਿੱਲੀ ਬੈਠੇ ਜਿਸ ਵਿਅਕਤੀ ਨੂੰ ਪੰਜਾਬ ਦੇ ਲੋਕਾਂ ਵੱਲੋਂ ਦਿੱਤੀ ਤਾਕਤ ਨਾਲ ਖੇਡਣ ਦੇ ਰਹੇ ਹੋ , ਉਹ ਇੱਕ ਦਿਨ ਤੁਹਾਨੂੰ ਵੀ ਧੋਖਾ ਦੇਵੇਗਾ।
ਦੱਸ ਦੇਈਏ ਕਿ ਪੰਜਾਬ ‘ਚ ਚੋਣਾਂ ਦੌਰਾਨ ਕੁਮਾਰ ਵਿਸ਼ਵਾਸ ਨੇ ‘ਆਪ’ ਤੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ‘ਤੇ ਕਈ ਗੰਭੀਰ ਦੋਸ਼ ਲਗਾਏ ਸੀ। ਉਨ੍ਹਾਂ ਕਿਹਾ ਸੀ ਕਿ ਕੇਜਰੀਵਾਲ ਨੇ ਦੇਸ਼ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਇਸ ਸਬੰਧੀ ਕੇਜਰੀਵਾਲ ਤੋਂ ਜਵਾਬ ਵੀ ਮੰਗਿਆ ਸੀ। ਕੁਮਾਰ ਨੇ ਕਿਹਾ ਸੀ ਕਿ ਕੇਜਰੀਵਾਲ ਵੱਖਵਾਦੀਆਂ ਦੇ ਸਮਰਥਨ ਨਾਲ ਸਰਕਾਰ ਬਣਾਉਣਾ ਚਾਹੁੰਦੇ ਹਨ।
PUNJAB




INDIA








WORLD










