ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਦਿਨੀਂ ਆਮ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਗਿਆ ਸੀ । ਇਸ ਨੂੰ ਲਾਗੂ ਕਰਨ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ ਨੂੰ ਜ਼ਿੰਮੇਵਾਰੀ ਸੌਂਪੀ ਹੈ । ਏ ਵੇਨੂ ਪ੍ਰਸ਼ਾਦ ਇਸ ਸਮੇਂ ਪਾਵਰਕੌਮ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਵੀ ਹਨ । ਮੁੱਖ ਮੰਤਰੀ ਨੇ ਹੁਕਮ ਕੀਤਾ ਹੈ ਜਿਹੜੇ ਲੋਕਾਂ ਵੱਲੋਂ ਬਿਜਲੀ ਦੇ ਬਿੱਲ ਜਮ੍ਹਾਂ ਨਹੀਂ ਕਰਵਾਏ ਗਏ ਉਨ੍ਹਾਂ ਲੋਕਾਂ ਤੋਂ 15 ਦਿਨਾਂ ਦੇ ਅੰਦਰ ਬਿੱਲਾਂ ਦੇ ਬਕਾਏ ਜਮ੍ਹਾਂ ਕਰਵਾਏ ਜਾਣ । ਜਿਹੜੇ ਲੋਕ ਡਿਫਾਲਟਰ ਹਨ ਉਨ੍ਹਾਂ ਦੀਆਂ ਸੂਚੀਆਂ ਤਿਆਰ ਕਰਕੇ ਭੇਜੀਆਂ ਜਾਣ ਤਾਂ ਕਿ ਪਤਾ ਲੱਗ ਸਕੇ ਕਿੰਨੇ ਲੋਕ ਡਿਫਾਲਟਰ ਹਨ । ਉਨ੍ਹਾਂ ਚ ਗੈਰ ਸਰਕਾਰੀ ਕਿੰਨੇ ਹਨ ਤੇ ਸਰਕਾਰੀ ਕਿੰਨੇ ਹਨ ਉਨ੍ਹਾਂ ਸਾਰੇ ਡਿਫਾਲਟਰਾਂ ਨੂੰ ਆਪਣਾਂ ਬਿੱਲ ਜਮ੍ਹਾਂ ਕਰਾਉਣ ਲਈ 15 ਦਿਨਾਂ ਦਾ ਸਮਾਂ ਦਿੱਤਾ ਜਾਵੇਗਾ । ਇਸ ਸਬੰਧੀ ਏ ਵੇਨੂੰ ਪ੍ਰਸ਼ਾਦ ਨੇ ਪਾਵਰਕੌਮ ਨੂੰ ਪੱਤਰ ਜਾਰੀ ਕਰ ਕੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ
ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਦੇ ਪੱਤਰ ਦੇ ਆਧਾਰ ’ਤੇ ਪਾਵਰਕੌਮ ਦੇ ਸੀਐਮਡੀ (ਇੰਜੀ.) ਬਲਦੇਵ ਸਿੰਘ ਸਰਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤਾ ਹੈ। ਏਸੀਐਸ ਨੇ ਪੱਤਰ ਵਿੱਚ ਕਿਹਾ ਹੈ ਕਿ ਮੁੱਖ ਮੰਤਰੀ ਨੇ 1 ਜੁਲਾਈ 2022 ਤੋਂ ਪੰਜਾਬ ਦੇ ਸਾਰੇ ਘਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਦੋ ਕਿਲੋਵਾਟ ਤੱਕ ਦੇ ਲੋਡ ਵਾਲੇ ਸਾਰੇ ਘਰੇਲੂ ਖਪਤਕਾਰਾਂ ਨੂੰ ਵੀ 31 ਦਸੰਬਰ 2021 ਤੱਕ ਦੇ ਬਕਾਇਆ ਬਿੱਲਾਂ ਨੂੰ ਮੁਆਫ ਕਰਨ ਲਈ ਕਿਹਾ ਗਿਆ ਹੈ।
ਮੁੱਖ ਮੰਤਰੀ ਨੇ ਬਿਜਲੀ ਵਿਭਾਗ ਦੇ ਮੀਟਰ ਰੀਡਰਾਂ ਨੂੰ ਵੀ ਚੇਤਾਵਨੀ ਦਿੱਤੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਬਿਜਲੀ ਮੀਟਰਾਂ ਦੀ ਰੀਡਿੰਗ ਨਿਯਮਤ ਤੌਰ ’ਤੇ ਲਈ ਜਾਵੇ ਤੇ ਜੇਕਰ ਕਿਤੇ ਵੀ ਬਿਜਲੀ ਮੀਟਰ ਦੀ ਗਲਤ ਰੀਡਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਮੀਟਰ ਰੀਡਰ ਜ਼ਿੰਮੇਵਾਰ ਹੋਵੇਗਾ ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਗਲਤ ਮੀਟਰ ਰੀਡਿੰਗ ਕਰਕੇ ਕਿਸੇ ਵੀ ਖਪਤਕਾਰ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ।
PUNJAB




INDIA








WORLD










