ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਨੌਜਵਾਨ ਦਾ ਲਿਬਨਾਨ ਦੇ ਵਿੱਚ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮਿਲੀ ਜਾਣਕਾਰੀ ਮੁਤਾਬਕ ਫ਼ਰੀਦਕੋਟ ਦੇ ਸੁੰਦਰ ਨਗਰ ਦਾ ਰਹਿਣ ਵਾਲਾ 25 ਸਾਲਾ ਲਵਪ੍ਰੀਤ ਸਿੰਘ ਜੋ ਪੰਜ ਸਾਲਾਂ ਤੋਂ ਲਿਬਨਾਨ ਵਿੱਚ ਗਿਆ ਹੋਇਆ ਸੀ ਉਸ ਦੇ ਕਤਲ ਹੋਣ ਦੀ ਸੂਚਨਾ ਮਿਲੀ ਹੈ ਇਸ ਅਣਹੋਣੀ ਘਟਨਾ ਸੁਣਦੇ ਸਾਰ ਹੀ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ । ਤੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ । ਲਵਪ੍ਰੀਤ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕੇ ਉਹ ਪੰਜ ਸਾਲਾਂ ਤੋਂ ਲਿਬਨਾਨ ਗਿਆ ਹੋਇਆ ਸੀ । ਉਥੇ ਲੇਬਰ ਦਾ ਕੰਮ ਕਰਦਾ ਸੀ । ਰਿਸ਼ਤੇਦਾਰਾਂ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਨੇ ਪਿਛਲੇ ਤਿੰਨ ਦਿਨਾਂ ਤੋਂ ਪਰਿਵਾਰ ਨਾਲ ਕੋਈ ਗੱਲਬਾਤ ਨਹੀਂ ਕੀਤੀ ਤੇ ਉਸ ਦਾ ਫੋਨ ਵੀ ਨਹੀਂ ਲੱਗ ਰਿਹਾ ਸੀ। ਬੀਤੇ ਮੰਗਲਵਾਰ ਨੂੰ ਲਵਪ੍ਰੀਤ ਦੇ ਪਿਤਾ ਦੇ ਮੋਬਾਇਲ ਫੋਨ ਤੇ ਕਿਸੇ ਨੇ ਵਟਸਐਪ ਰਾਹੀਂ ਫੋਟੋ ਭੇਜੀਆਂ ਸਨ ਜਿਸ ਵਿਚ ਇਹ ਦਿਖਾਇਆ ਗਿਆ ਕਿ ਲਵਪ੍ਰੀਤ ਸਿੰਘ ਦਾ ਕਤਲ ਹੋ ਗਿਆ ਹੈ । ਰਿਸ਼ਤੇਦਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਜੋ ਲਵਪ੍ਰੀਤ ਦਾ ਕਤਲ ਹੋਇਆ ਉਸ ਦੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇ ਤੇ ਲਵਪ੍ਰੀਤ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਪੰਜਾਬ ਲਿਆਉਣ ਲਈ ਮਦਦ ਕੀਤੀ ਜਾਵੇ
PUNJAB




INDIA








WORLD










