ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਪੰਜਾਬ ਦੇ 23000 ਪੁਲਿਸ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕੀਤੀ ਜਿਸ ਦੌਰਾਨ ਕਈ ਵੱਡੇ ਫੈਸਲੇ ਲਏ ਗਏ ਇਸ ਮੀਟਿੰਗ ਦੌਰਾਨ ਮੁੱਖ ਸਕੱਤਰ ਅਨੁਰਾਗ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਅਤੇ ਡੀਜੀਪੀ ਪੰਜਾਬ ਵੀ ਕੇ ਭੰਵਰਾ ਵੀ ਹਾਜ਼ਰ ਸਨ । ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਪੰਜਾਬ ਵਿੱਚ ਗੈਂਗਸਟਰਾਂ ਅਤੇ ਨਸ਼ਿਆਂ ਦੇ ਸੌਦਾਗਰਾਂ ਤੇ ਅਤਿਵਾਦ ਅਤੇ ਗ਼ੈਰਕਾਨੂੰਨੀ ਮਾਈਨਿੰਗ ਕਰਨ ਵਾਲਿਆ ਅਤੇ ਭ੍ਰਿਸ਼ਟਾਚਾਰ ਵਿਰੁੱਧ ਕੋਈ ਵੀ ਲਿਹਾਜ਼ ਨਾ ਵਰਤਣ ਦੇ ਨਿਰਦੇਸ਼ ਦਿੱਤੇ ਗਏ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲੀਸ ਲਈ ਵੱਡਾ ਐਲਾਨ ਕੀਤਾ ਉਨ੍ਹਾਂ ਆਖਿਆ ਕਿ ਡਿਊਟੀ ਦੌਰਾਨ ਜੇ ਕੋਈ ਪੁਲੀਸ ਮੁਲਾਜ਼ਮ ਸ਼ਹੀਦ ਹੁੰਦਾ ਉਸ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਰਾਹਤ ਰਾਸ਼ੀ ਸਰਕਾਰ ਵੱਲੋਂ ਦਿੱਤੀ ਜਾਵੇਗੀ
ਕਾਬਲੇਗੌਰ ਹੈ ਕਿ ਮੀਟਿੰਗ ਵਿੱਚ ਪੰਜਾਬ ਪੁਲਿਸ ਵੱਲੋਂ ਸੂਬਾ ਪੁਲਿਸ ਹੈੱਡਕੁਆਰਟਰ, ਸਾਰੇ ਜ਼ਿਲ੍ਹਾ ਪੁਲਿਸ ਦਫਤਰਾਂ, ਪੁਲਿਸ ਸਟੇਸ਼ਨਾਂ, ਸਿਖਲਾਈ ਕੇਂਦਰਾਂ, ਸਪੈਸ਼ਲ ਟਾਸਕ ਫੋਰਸ (STF) ਦਫਤਰ, ਇੰਟੈਲੀਜੈਂਸ ਦਫ਼ਤਰ, ਸਾਂਝ ਕੇਂਦਰ, ਵੱਖ-ਵੱਖ ਹਥਿਆਰਬੰਦ ਬਟਾਲੀਅਨਾਂ ਅਤੇ ਰੇਲਵੇ ਪੁਲਿਸ ਵਿੱਚ ਸਥਾਪਿਤ ਕੀਤੇ 933 ਵੀਡੀਓ ਕਾਨਫਰੰਸਿੰਗ (ਵੀ.ਸੀ.) ਸਥਾਨਾਂ ਤੋਂ ਸਾਰੇ ਰੈਂਕ ਦੇ ਪੁਲਿਸ ਕਰਮਚਾਰੀ ਸ਼ਾਮਲ ਹੋਏ। ਪੰਜਾਬ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਮੁੱਖ ਮੰਤਰੀ ਨੇ ਇੰਨੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ।
ਮੁੱਖ ਮੰਤਰੀ ਮਾਨ ਨੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਪੁਲਿਸ ਦੇ ਕੰਮਕਾਜ ਵਿੱਚ ਕੋਈ ਦਖਲਅੰਦਾਜ਼ੀ ਨਹੀਂ ਹੋਣ ਦਾ ਭਰੋਸਾ ਦਿੰਦੇ ਹੋਏ ਪੁਲਿਸ ਮੁਲਾਜ਼ਮਾਂ ਨੂੰ ਪੂਰੀ ਪੇਸ਼ੇਵਰਤਾ, ਸਮਰਪਣ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਆਖਿਆ। ਪੁਲਿਸ ਨੂੰ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਬਿਨਾਂ ਕਿਸੇ ਪੱਖਪਾਤ ਤੋਂ ਕਾਰਵਾਈ ਕਰਨ ਲਈ ਵੀ ਕਿਹਾ।
ਪੰਜਾਬ ਪੁਲਿਸ ਦੀ ਭਲਾਈ ਲਈ ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਨੇ ਇਸ ਵਿੱਤੀ ਸਾਲ ਤੋਂ ਪੁਲਿਸ ਭਲਾਈ ਫੰਡ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰਨ ਦਾ ਐਲਾਨ ਵੀ ਕੀਤਾ। ਪੰਜਾਬ ਪੁਲਿਸ ਨੂੰ ਦੇਸ਼ ਦੀ ਸਰਵੋਤਮ ਪੁਲਿਸ ਫੋਰਸ ਵਿੱਚੋਂ ਇੱਕ ਬਣਾਉਣ ਲਈ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਪੂਰੇ ਸੁਹਿਰਦ ਯਤਨਾਂ ਅਤੇ ਈਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਆ। ਉਹਨਾਂ ਨੇ ਪੁਲਿਸ ਨੂੰ ਲੋਕਾਂ ਨਾਲ ਹਲੀਮੀ ਨਾਲ ਪੇਸ਼ ਆਉਣ ਲਈ ਵੀ ਕਿਹਾ।
ਉਹਨਾਂ ਕਿਹਾ ਕਿ ਪੁਲਿਸ ਦੀ ਨੌਕਰੀ ਚੁਣੌਤੀਪੂਰਨ ਤੇ ਬੜੀ ਸਖ਼ਤ ਹੈ ਅਤੇ ਵਧੀਆ ਕਾਰਗੁਜ਼ਾਰੀ ਦੇ ਬਾਵਜੂਦ ਵੀ ਪੁਲਿਸ ਨੂੰ ਲੋਕਾਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਵੀ ਕੀਤੀ।
PUNJAB




INDIA








WORLD










