ਚੰਡੀਗੜ੍ਹ :ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿੱਚ ਕਲੇਸ਼ ਚਲਦਾ ਆ ਰਿਹਾ ਹੈ ਤੇ ਕਲੇਸ਼ ਕਰਕੇ ਕਾਂਗਰਸ ਚੋਣਾਂ ਵੀ ਹਾਰ ਗਈ ਸੀ । ਜਿਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਕਾਂਗਰਸ ਹਾਈਕਮਾਂਡ ਨੇ ਅਸਤੀਫਾ ਲੈ ਲਿਆ ਸੀ । ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਪਣਾਂ ਅਹੁਦਾ ਸੰਭਾਲਿਆ ਹੈ । ਉਨ੍ਹਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਸੂਬਾਈ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਣ ਵਾਲੇ ਇਕ ਸਾਦੇ ਸਮਾਗਮ ਦੌਰਾਨ ਅਹੁਦਾ ਸੰਭਾਲਿਆ। ਉਨ੍ਹਾਂ ਦੇ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਹੁਦਾ ਸੰਭਾਲਿਆ ਹੈ। ਇਸ ਮੌਕੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਹਾਜ਼ਰ ਸਨ। ਦੋਵੇਂ ਨਵੇਂ ਨਿਯੁਕਤ ਕੀਤੇ ਗਏ ਮੈਂਬਰ ਪਾਰਟੀ ਦੇ ਸੂਬਾਈ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਇਕ ਸਾਦੇ ਸਮਾਗਮ ਦੌਰਾਨ ਅਹੁਦਾ ਸੰਭਾਲਿਆ ਹੈ।
ਤਾਜਪੋਸ਼ੀ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਸੀਨੀਅਰ ਆਗੂਆਂ ਦਾ ਕਾਂਗਰਸ ‘ਚ ਵੱਡਾ ਯੋਗਦਾਨ ਹੈ ਅਤੇ ਉਹ ਸਾਨੂੰ ਸੇਧ ਦੇਣਗੇ। ਰਾਜਾ ਵੜਿੰਗ ਨੇ ਅਨੁਸ਼ਾਸਨ ‘ਤੇ ਜ਼ੋਰ ਦਿੱਤਾ ਤੇ ਕਿਹਾ ਕਿ ਕਾਂਗਰਸ ਪਾਰਟੀ ਇੱਕ ਵਿਚਾਰਧਾਰਾ ਹੈ। ਉਨ੍ਹਾਂ ਨੇ ਕਿਹਾ ਕਿ ਅਨੁਸ਼ਾਸਨ ਲਈ ਤਿੰਨ ਡੀ- ਡਿਸਿਪਲਿਨ, ਡੈਡੀਕੇਸ਼ਨ ਅਤੇ ਡਾਇਲੌਗ ਅਪਨਾਉਣੇ ਪੈਣਗੇ। ਮਨਮਰਜ਼ੀ ਦੀ ਰਣਨੀਤੀ ਨਾਲ ਪਾਰਟੀ ਨਹੀਂ ਚਲਦੀ। ਇਕੱਠੇ ਹੋ ਕੇ ਚੱਲਾਂਗੇ ਤਾਂ ਹੀ ਕਾਮਯਾਬ ਹੋਵਾਂਗੇ। ਜੇ ਅਨੁਸ਼ਾਸਨ ਨਹੀਂ ਤਾਂ ਕੁਝ ਨਹੀਂ ਕਰ ਸਕਦੇ।
ਇਸ ਮੌਕੇ ਕਾਰਜਕਾਰੀ ਪ੍ਰਧਾਨ Bharat Bhushan Ashu ਨੇ ਕਾਂਗਰਸ ਹਾਈਕਮਾਨ ਤੇ ਲੋਕਾਂ ਦਾ ਧਨੰਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਹੈ ਤੇ ਇਹ ਵੀ ਕਿਹਾ ਕਿ ਵਿਅਕਤੀਗਤ ਬ੍ਰਾਂਡਿੰਗ ਨਾ ਹੋਵੇ, ਸਿਰਫ਼ ਕਾਂਗਰਸ ਦਾ ਝੰਡਾ ਬੁਲੰਦ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਲੀਡਰਸ਼ਿਪ ਵਰਕਰ ਕੋਲ ਪਹੁੰਚੇ, ਅਜਿਹੀ ਕਾਂਗਰਸ ਦੀ ਜ਼ਰੂਰਤ ਹੈ ਤੇ ਹਰ ਪ੍ਰੋਗਰਾਮ ‘ਚ ਵਰਕਰਾਂ ਦੀ ਰਾਏ ਸ਼ਾਮਿਲ ਹੋਵੇਗੀ। ਉਨ੍ਹਾਂ ਕਿਹਾ ਕਾਂਗਰਸ ਨੂੰ ਫਿਰ ਤੋਂ ਉਚਾਈਆਂ ‘ਤੇ ਲੈ ਕੇ ਜਾਵਾਂਗੇ। ਉਨ੍ਹਾਂ ਕਿਹਾਕਿ ਸੀਨੀਅਰ ਆਗੂਆਂ ਦੇ ਸਾਥ ਦੀ ਵੀ ਜ਼ਰੂਰਤ ਹੈ।
ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਹਲਕੇ ਤੋਂ ਤੀਜੀ ਵਾਰ ਵਿਧਾਇਕ ਬਣੇ ਅਤੇ ਸਾਬਕਾ ਟਰਾਂਸਪੋਰਟ ਮੰਤਰੀ 44 ਸਾਲਾ ਵੜਿੰਗ ਨੂੰ 9 ਅਪ੍ਰੈਲ ਨੂੰ ਪਾਰਟੀ ਦੀ ਸੂਬਾ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੀ ਥਾਂ ਉੱਤੇ ਇਹ ਅਹੁਦਾ ਸੰਭਾਲਿਆ ਹੈ।
PUNJAB




INDIA








WORLD










