ਪੰਜਾਬ ਕਾਂਗਰਸ ਦੇ ਲੀਡਰ ਕੋਈ ਨਾ ਕੋਈ ਹਰ ਰੋਜ਼ ਡਰਾਮਾਂ ਕਰਦੇ ਰਹਿੰਦੇ ਹੈ । ਅੱਜ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਾਜਪੋਸ਼ੀ ਦੌਰਾਨ ਇੱਕ ਦਿਲਚਸਪ ਤਸਵੀਰ ਨਿਕਲ ਕੇ ਸਾਹਮਣੇ ਆਈ ਹੈ । ਜਦੋਂ ਪ੍ਰਧਾਨ ਦੀ ਕੁਰਸੀ ਤੇ ਬੈਠੇ ਤਾਂ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਵੜਿੰਗ ਦਾ ਮੂੰਹ ਮਿੱਠਾ ਕਰਵਾਉਣਾ ਚਾਹਿਆ ਅਤੇ ਬਰਫ਼ੀ ਦੀ ਟੁਕੜੀ ਚੁੱਕ ਲਈ ਪਰ ਇਸ ਦੌਰਾਨ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਆਸ਼ੂ ਤੋਂ ਬਰਫ਼ੀ ਵਾਪਸ ਰਖਵਾਈ ਅਤੇ ਪ੍ਰਤਾਪ ਬਾਜਵਾ, ਚਰਨਜੀਤ ਚੰਨੀ ਅਤੇ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਨੂੰ ਵੱਲ ਪਲੇਟ ਵਧਾਈ ਅਤੇ ਰਾਜਾ ਵੜਿੰਗ ਦਾ ਮੂੰਹ ਮਿੱਠਾ ਕਰਵਾਇਆ ਤੇ ਭਾਰਤ ਭੂਸ਼ਣ ਆਸ਼ੂ, ਵੜਿੰਗ ਨੂੰ ਬਰਫ਼ੀ ਨਹੀਂ ਖੁਆ ਸਕੇ |
ਜ਼ਿਕਰਯੋਗ ਹੈ ਕਿ ਅੱਜ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬਾ ਪ੍ਰਧਾਨਗੀ ਦੀ ਕਮਾਨ ਸਾਂਭ ਲਈ ਹੈ। ਉਨ੍ਹਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਸੂਬਾਈ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਣ ਵਾਲੇ ਇਕ ਸਾਦੇ ਸਮਾਗਮ ਦੌਰਾਨ ਅਹੁਦਾ ਸੰਭਾਲਿਆ। ਉਨ੍ਹਾਂ ਦੇ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਹੁਦਾ ਸੰਭਾਲਿਆ ਹੈ। ਇਸ ਮੌਕੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਹਾਜ਼ਰ ਸਨ। ਦੋਵੇਂ ਨਵੇਂ ਨਿਯੁਕਤ ਕੀਤੇ ਗਏ ਮੈਂਬਰ ਪਾਰਟੀ ਦੇ ਸੂਬਾਈ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਇਕ ਸਾਦੇ ਸਮਾਗਮ ਦੌਰਾਨ ਅਹੁਦਾ ਸੰਭਾਲਿਆ ਹੈ।
PUNJAB




INDIA








WORLD










