ਮਾਨ ਸਰਕਾਰ ਨੇ 184 ਸਾਬਕਾ ਵਿਧਾਇਕਾਂ-ਮੰਤਰੀਆਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਲਿਸਟ ‘ਚ ਅਕਾਲੀ ਦਲ, ਕਾਂਗਰਸ ਤੇ ਬੀਜੇਪੀ ਦੇ ਐਮਐਲਏ ਦੇ ਨਾਂ ਵੀ ਸ਼ਾਮਲ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਇਸ ਮੁੱਦੇ ਉਤੇ ਮਾਨ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ ਮੈਂ ਨਾ ਤਾਂ ਨਹੀਂ ਲੈਣਾ, ਪਰ ਉਸ ਹੱਥ ਤੀਲਾਂ ਵਾਲੀ ਡੱਬੀ ਆ ਗਈ। ਜਦੋਂ ਉਸ ਦੇ ਹੱਥ ਤੀਲਾਂ ਵਾਲੀ ਡੱਬੀ ਆ ਜਾਵੇ ਤਾਂ ਜੋ ਉਹ ਕਰ ਸਕਦਾ ਹੈ, ਉਹ ਤਾਂ ਕਰੇਗਾ ਹੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦਾ ਸਾਰਾ ਟੱਬਰ ਸੁਰੱਖਿਆ ਲਈ ਫਿਰਦਾ ਹੈ, ਇਨ੍ਹਾਂ ਦੀਆਂ ਜਨਾਨੀਆਂ ਸੁਰੱਖਿਆ ਲਈ ਫਿਰਦੀਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਭੈਣ, ਜੀਜੇ ਤੇ ਮਾਂ ਨੂੰ ਕੀ ਖਤਰਾ ਹੈ। ਕਾਂਗਰਸ ਤੇ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ ਤੋਂ ਸਾਰੀ-ਸਾਰੀ ਸੁਰੱਖਿਆ ਵਾਪਸ ਲੈ ਲਈ। ਜਦ ਕਿ ਸਾਬਕਾ ਐਮਐਲਏ ਨੂੰ ਵੀ 2 ਗੰਨਮੈਨ ਮਿਲਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਮੰਤਰੀਆਂ-ਵਿਧਾਇਕਾਂ ਦੀਆਂ ਜਨਾਨੀਆਂ ਨੂੰ ਸੁਰੱਖਿਆ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਲੋਕਾਂ ਨੂੰ ਸ਼ੁਰੂ ਤੋਂ ਹੀ ਸੁਰੱਖਿਆ ਮਿਲਦੀ ਆਈ ਹੈ। ਪਰ ਇਹ ਆਪਣੇ ਪਰਿਵਾਰਾਂ ਨੂੰ ਸੁਰੱਖਿਆ ਦੇ ਰਹੇ ਹਨ। ਦੱਸ ਦਈਏ ਕਿ ਮਾਨ ਸਰਕਾਰ ਨੇ 184 ਸਾਬਕਾ ਵਿਧਾਇਕਾਂ-ਮੰਤਰੀਆਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਲਿਸਟ ‘ਚ ਅਕਾਲੀ ਦਲ, ਕਾਂਗਰਸ ਤੇ ਬੀਜੇਪੀ ਦੇ ਐਮਐਲਏ ਦੇ ਨਾਂ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਕਾਂਗਰਸ ਦੇ ਕੁਝ ਜ਼ਿਲ੍ਹਾ ਪ੍ਰਧਾਨ ਤੇ ਯੂਥ ਕਾਂਗਰਸ ਪ੍ਰੈਜੀਡੈਂਟ ਤੋਂ ਵੀ ਸਿਕਿਓਰਿਟੀ ਵਾਪਸ ਲੈ ਲਈ ਗਈ ਹੈ। ਕੁਝ ਸਾਬਕਾ ਜਥੇਦਾਰ ਤੇ ਐਸਜੀਪੀਸੀ ਦੇ ਮੈਂਬਰ ਤੋਂ ਵੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਹੋਵੇ ਹਨ। ਇਨ੍ਹਾਂ ‘ਚੋਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਛੋਟੇਪੁਰ, ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਸਣੇ 184 ਲੋਕਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ।
PUNJAB




INDIA








WORLD










