ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਲਗਾਤਾਰ ਲੋਕਾਂ ਵੱਲੋਂ ਇਹ ਦੋਸ਼ ਲਗਾਏ ਜਾ ਰਹੇ ਸਨ । ਸਕੂਲ ਵਾਲੇ ਆਪਣੇ ਕੋਲੋਂ ਵਰਦੀਆਂ ਅਤੇ ਕਿਤਾਬਾਂ ਦਿੰਦੇ ਸਨ । ਜਿਸ ਦਾ ਮਾਪਿਆਂ ਦੀਆਂ ਜੇਬਾਂ ਨੂੰ ਮੋਟਾ ਚੂਨਾ ਲਾਉਣ ਦਾ ਦੋਸ਼ ਲਗਦਾ ਹੈ । ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਐਲਾਨ ਕੀਤਾ ਸੀ ਕਿ ਪ੍ਰਾਈਵੇਟ ਸਕੂਲਾਂ ਵਾਲੇ ਮਾਪਿਆਂ ਨੂੰ ਵਰਦੀਆਂ ਅਤੇ ਕਿਤਾਬਾਂ ਆਪਣੇ ਕੋਲੋਂ ਲੈਣ ਲਈ ਮਜਬੂਰ ਨਹੀਂ ਕਰਨਗੇ ਤੇ ਬਾਜ਼ਾਰ ਵਿੱਚੋਂ ਕਿਸੇ ਵੀ ਦੁਕਾਨ ਤੋਂ ਜਾ ਕੇ ਖਰੀਦ ਸਕਦੇ ਹਨ । ਪਰ ਨਿੱਜੀ ਸਕੂਲ ਮਾਲਕਾਂ ਨੇ ਇਨ੍ਹਾਂ ਹੁਕਮਾਂ ਨੂੰ ਟਿੱਚ ਜਾਣਦਿਆਂ ਬੱਚਿਆਂ ਨੂੰ ਕਿਤਾਬਾਂ ਅਤੇ ਵਰਦੀਆਂ ਆਪਣੇ ਕੋਲੋਂ ਹੀ ਦਿੱਤੀਆਂ ਹਨ। ਜਿਸ ਤੋਂ ਬਾਅਦ ਮਾਪਿਆਂ ਵੱਲੋਂ ਲਗਾਤਾਰ ਮੁੱਖ ਮੰਤਰੀ ਤਕ ਫੇਰ ਸ਼ਿਕਾਇਤਾਂ ਭੇਜੀਆਂ ਗਈਆਂ ਸਨ। ਇਹ ਸ਼ਕਾਇਤਾਂ 720 ਸਕੂਲਾਂ ਖ਼ਿਲਾਫ਼ ਹੋਈਆਂ ਹਨ ਤੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਜਾਂਚ ਦੇ ਹੁਕਮ ਕਰ ਦਿੱਤੇ ਹਨ । ਆਖਿਆ ਕਿ ਕੋਈ ਵੀ ਸਕੂਲ ਦੋਸ਼ੀ ਪਾਇਆ ਗਿਆ ਤਾਂ ਉਨ੍ਹਾਂ ਉਪਰ ਸਖ਼ਤ ਕਾਰਵਾਈ ਹੋਵੇਗੀ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਖਤ ਹੁਕਮ ਦਿੱਤੇ ਜਾਣ ਦੇ ਬਾਵਜੂਦ ਕਈ ਸਕੂਲਾਂ ਨੇ ਭੋਰਾ ਪਰਵਾਹ ਨਹੀਂ ਕੀਤੀ ਤੇ ਵਿਦਿਆਰਥੀਆਂ ਦੇ ਮਾਪਿਆਂ ਦੇ ਰੱਜ ਕੇ ਲੁੱਟ ਕੀਤੀ। ਮੁੱਖ ਮੰਤਰੀ ਨੇ ਹੁਕਮ ਦਿੱਤੇ ਸਨ ਕਿ ਇਸ ਵਾਰ ਨਿੱਜੀ ਸਕੂਲ ਫੀਸਾਂ ਨਹੀਂ ਵਧ ਸਕਣਗੇ। ਇਸ ਤੋਂ ਇਲਾਵਾ ਕੋਈ ਵੀ ਸਕੂਲ ਮਾਪਿਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਵਰਦੀ ਜਾਂ ਕਿਤਾਬਾਂ ਖਰੀਦਣ ਲਈ ਨਹੀਂ ਆਖੇਗਾ।
ਵੱਡੀ ਗਿਣਤੀ ਸਕੂਲਾਂ ਨੇ ਇਨ੍ਹਾਂ ਹੁਕਮਾਂ ਦੀ ਪਰਵਾਹ ਨਹੀਂ ਕੀਤੀ। ਅਜਿਹੇ 720 ਸਕੂਲਾਂ ਖਿਲਾਫ ਸ਼ਿਕਾਇਤਾਂ ਆਈਆਂ ਹਨ। ਸਿਖਿਆ ਮੰਤਰੀ ਮੀਤ ਹੇਅਰ ਨੇ ਆਖਿਆ ਹੈ ਕਿ ਅਜਿਹੇ ਸਕੂਲਾਂ ਖਿਲਾਫ ਜਾਂਚ ਚੱਲ ਰਹੀ ਹੈ ਤੇ ਦੋਸ਼ੀ ਪਾਏ ਜਾਣ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਲਿਖਿਆ ਹੈ-720 ਨਿਜੀ ਸਕੂਲ ਜਿੰਨ੍ਹਾਂ ਖਿਲਾਫ ਮਾਪਿਆਂ ਦੀ ਲੁੱਟ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਾਂਚ ਦੇ ਹੁਕਮ ਕੀਤੇ ਗਏ ਹਨ। ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।”
PUNJAB




INDIA








WORLD










