ਪੰਜਾਬ ਵਿੱਚ ਕਤਲੋਗਾਰਤ ਦਾ ਸਿਲਸਿਲਾ ਬੰਦ ਹੋਣ ਦਾ ਨਾਮ ਨਹੀਂ ਲੈ ਰਿਹਾ। ਪੰਜਾਬ ਵਿੱਚ ਲਗਾਤਾਰ ਕਤਲ ਹੋ ਰਹੇ ਹਨ ਕਿਤੇ ਕਿਸੇ ਕੱਬਡੀ ਖਿਡਾਰੀਆਂ ਤੇ ਗੋਲੀਆਂ ਚੱਲ ਜਾਂਦੀਆਂ ਕਦੇ ਕਿਸੇ ਤੇ । ਅੱਜ ਤਰਨਤਾਰਨ ਦੇ ਪਿੰਡ ਸੋਹਾਵਾ ਵਿੱਚ 25 ਸਾਲਾ ਨੌਜਵਾਨ ਜਤਿੰਦਰਪਾਲ ਸਿੰਘ ਜ਼ੋ ਕੁੱਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਆਇਆ ਸੀ ਉਸ ਦਾ ਕਤਲ ਕਰ ਦਿੱਤਾ ਗਿਆ ਹੈ । ਮਿਲੀ ਜਾਣਕਾਰੀ ਮੁਤਾਬਕ ਜਤਿੰਦਰਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਨੂੰ ਬੀਤੀ ਰਾਤ ਮੋਟਰਸਾਈਕਲ ਤੇ ਸਵਾਰ ਨੌਜਵਾਨਾਂ ਵੱਲੋਂ ਜਤਿੰਦਰਪਾਲ ਸਿੰਘ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਹੈ। ਪਰਿਵਾਰ ਦੇ ਮੈਂਬਰਾਂ ਮੁਤਾਬਕ ਜਤਿੰਦਰਪਾਲ ਸਿੰਘ ਘਰੋਂ ਸ਼ਨੀਵਾਰ ਦੀ ਰਾਤ ਨੂੰ ਖਾਣਾ ਖਾਣ ਲਈ ਬਾਹਰ ਗਿਆ ਸੀ । ਜਤਿੰਦਰਪਾਲ ਸਿੰਘ ਜਦੋਂ ਖਾਣਾ ਖਾ ਕੇ ਅੱਧੀ ਰਾਤ ਦੇ ਕਰੀਬ ਘਰ ਨੂੰ ਆ ਰਿਹਾ ਸੀ ਤਾਂ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪਿੱਛਾ ਕਰਕੇ ਭਗਵਾਨ ਪਰਸ਼ੂਰਾਮ ਚੌਕ ਨੇੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਜਿਸ ਤੋਂ ਬਾਅਦ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਜਤਿੰਦਰਪਾਲ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ । ਮੌਕੇ ਤੇ ਪਹੁੰਚੇ ਡੀਐਸਪੀ ਬਰਜਿੰਦਰ ਸਿੰਘ ਨੇ ਦੱਸਿਆ ਕੇ ਘਟਨਾ ਸਥਾਨ ਦੇ ਆਲੇ ਦੁਆਲੇ ਲੱਗੇਂ ਸੀਸੀ ਟੀਵੀ ਕੈਮਰਿਆਂ ਨੂੰ ਦੇਖ ਰਹੇ ਂਂਤੇ ਜਲਦੀ ਹੀ ਕਾਤਲਾਂ ਨੂੰ ਫੜਨ ਲਿਆ ਜਾਵੇਗਾ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਸੁਖਵਿੰਦਰ ਸਿੰਘ ਦੇ ਬਿਆਨਾਂ ਦੇ ਤੇ ਮਾਮਲਾ ਦਰਜ ਕਰ ਲਿਆ ਹੈ
PUNJAB




INDIA








WORLD










