ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਸ਼ਾਹ ਕੋਟੀ ਨੇੜੇ ਪਿੰਡ ਮੱਲੀਆਂ ਵਿੱਚ ਪਿਛਲੇ ਦਿਨੀਂ ਚਲਦੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਨੌਜਵਾਨਾਂ ਵੱਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਸ਼ਰੇਆਮ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਸੀ। ਅੱਜ ਐਸ ਐਸ ਪੀ ਸਵਪਨ ਸ਼ਰਮਾ ਨੇ ਦੱਸਿਆ ਕੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਨਾਲ ਕੁੱਝ ਵਿਦੇਸ਼ ਬੈਠੇ ਲੋਕਾਂ ਦਾ ਹੱਥ ਹੈ । ਪਰ ਪੁਲਿਸ ਲਗਾਤਾਰ ਉਸ ਦਿਨ ਤੋਂ ਕਾਤਲਾਂ ਨੂੰ ਫੜਨ ਲਈ ਜਾਂਚ ਕਰ ਰਹੀ ਸੀ ਤੇ ਜਿਸ ਵਿੱਚ ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਬੀਆਂ ਕਤਲ ਨਾਲ਼ ਸਬੰਧਿਤ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਗ੍ਰਿਫਤਾਰ ਕੀਤਾ ਹੈ ।
ਜਲੰਧਰ ਦੇਹਾਤ ਦੇ ਐਸਐਸਪੀ ਆਈਪੀਐਸ ਅਧਿਕਾਰੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਪੰਜਾਬ ਤੋਂ ਬਾਹਰ ਇਸ ਕਾਰਵਾਈ ਨੂੰ ਅੰਜਾਮ ਦਿੱਤਾ। ਐਸਐਸਪੀ ਨੇ ਕਿਹਾ ਕਿ ਇੱਕ ਮੁਲਜ਼ਮ ਨੂੰ ਯੂਪੀ ਅਤੇ ਦੂਜੇ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੇ ਨਾਲ ਮਿਲ ਕੇ ਪੂਰੀ ਸਫਲਤਾ ਨਾਲ ਕਾਰਵਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਗੋਲੀ ਚਲਾਉਣ ਵਾਲਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
PUNJAB




INDIA








WORLD










