ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖਿਲਾਫ ਦਿੱਲੀ ਹਾਈ ਕਮਾਂਡ ਵੱਲੋਂ ਵੱਡਾ ਐਕਸ਼ਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਸੁਨੀਲ ਜਾਖੜ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਇਕ ਟਿੱਪਣੀ ਕੀਤੀ ਗਈ ਸੀ । ਜਿਸ ਤੋਂ ਬਾਅਦ ਕਾਂਗਰਸ ਵਿੱਚ ਬੈਠੇ ਦਲਿਤ ਭਾਈਚਾਰੇ ਨਾਲ ਸਬੰਧਤ ਲੀਡਰਾਂ ਵੱਲੋਂ ਕਾਂਗਰਸ ਹਾਈ ਕਮਾਂਡ ਕੋਲ ਸ਼ਿਕਾਇਤ ਕੀਤੀ ਗਈ ਤੇ ਉਸ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਸੁਨੀਲ ਜਾਖੜ ਨੂੰ ਨੋਟਿਸ ਭੇਜਿਆ ਗਿਆ ਸੀ । ਪਰ ਜਾਖੜ ਨੇ ਉਸ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ ਸੀ । ਅੱਜ ਅਨੁਸ਼ਾਸਨੀ ਕਮੇਟੀ ਵੱਲੋਂ ਜਾਖੜ ਨੂੰ ਦੋ ਸਾਲ ਲਈ ਪਾਰਟੀ ਵਿਚੋਂ ਸਸਪੈਂਡ ਕਰਨ ਦੀ ਸਿਫਾਰਸ਼ ਕੀਤੀ ਹੈ।
ਪਾਰਟੀ ਦੇ ਸੀਨੀਅਰ ਲੀਡਰ ਤਾਰਿਕ ਅਨਵਰ ਨੇ ਕਿਹਾ ਕਿ ਅੱਜ ਆਲ ਇੰਡਿਆ ਕਾਂਗਰਸ ਕਮੇਟੀ ਦੀ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਹੋਈ ਹੈ। ਇਸ ਦੌਰਾਨ ਸੁਨੀਲ ਜਾਖੜ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਹੈ। ਉਨ੍ਹਾਂ ਕਿਹਾ ਕਿ ਜੋ ਕਮੇਟੀ ਨੇ ਫੈਸਲਾ ਲਿਆ ਹੈ, ਉਹ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮੀਡੀਆ ਨੂੰ ਸਿਫਾਰਸ਼ ਅਪਰੁਵਲ ਤੋਂ ਬਾਅਦ ਹੀ ਦੱਸਿਆ ਜਾਏਗਾ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਕਾਂਗਰਸ ਪ੍ਰਧਾਨ ਸਿਫਾਰਸ਼ ਨੂੰ ਸਵੀਕਾਰ ਨਾ ਕਰਨ। ਉਨ੍ਹਾਂ ਕਿਹਾ ਕਿ ਪੰਜ ਵਿਧਾਇਕ ਹਨ ਜਿਨ੍ਹਾਂ ਖਿਲਾਫ ਅਨੁਸ਼ਾਸਨ ਪਾਲਣ ਨਾ ਕਰਨ ਦੀਆਂ ਸ਼ਿਕਾਇਤਾਂ ਮਿਲੀਆ ਸੀ। ਇਸ ਬਾਰੇ ਚਰਚਾ ਕਰਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਫਾਰਸ਼ਾਂ ਭੇਜ ਦਿੱਤੀਆਂ ਹਨ।
PUNJAB




INDIA








WORLD










