ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਐਕਸ਼ਨ ਮੂਡ ਵਿੱਚ ਹੈ ਤੇ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਉਪਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ ।ਮਾਨ ਸਰਕਾਰ ਨੇ ਇੱਕ ਹੋਰ ਫ਼ਰਮਾਨ ਜਾਰੀ ਕੀਤਾ ਹੈ । ਇਹ ਫ਼ਰਮਾਨ ਰੇਹੜੀ ਫੜ੍ਹੀ ਵਾਲਿਆਂ ਖ਼ਿਲਾਫ਼ ਜਿਹੜੇ ਸੜਕਾਂ ਦੇ ਕਿਨਾਰੇ ਆਪਣੀਆਂ ਰੇੜੀਆਂ ਫੜੀਆਂ ਲਾ ਕੇ ਆਪਣੀ ਰੋਜ਼ੀ ਰੋਟੀ ਕਮਾਉਦੇ ਹਨ । ਪੰਜਾਬ ਸਰਕਾਰ ਵੱਲੋਂ ਸੜਕ ਕਿਨਾਰੇ ਰੇਹੜੀਆਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਲਈ ਸਬੰਧਤ ਵਿਭਾਗਾਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ ਤੇ ਇਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹਦਾਇਤ ਵੀ ਦਿੱਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ, ਨਗਰ ਨਿਗਮਾਂ ਤੇ ਪੰਚਾਇਤਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਸੜਕ ਕਿਨਾਰੇ ਲੱਗੀਆਂ ਰੇਹੜੀਆਂ ਨੂੰ ਜਲਦ ਹੀ ਹਟਾਏਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਨ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਸਮੇਂ ਵਿਧਾਨ ਸਭਾ ਵਿਚ ਭਰਤੀ ਦੌਰਾਨ ਹੋਈਆਂ ਧਾਂਦਲੀਆਂ ਦੇ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ ।
PUNJAB




INDIA








WORLD










