ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਬੀਤੇ ਦਿਨ ਜੋ ਘਟਨਾ ਹੋਈ ਉਸ ਤੋਂ ਬਾਅਦ ਪੰਜਾਬ ਸਰਕਾਰ ਨੇ ਸਬੰਧਤ ਆਈਜੀ ਅਤੇ ਜ਼ਿਲ੍ਹੇ ਦੇ ਐੱਸਐੱਸਪੀ ਅਤੇ ਐਸ ਪੀ ਨੂੰ ਬਦਲ ਦਿੱਤਾ ਹੈ ।ਬੀਤੇ ਦਿਨ ਪਟਿਆਲਾ ਵਿੱਚ ਸਿੱਖ ਜਥੇਬੰਦੀਆਂ ਅਤੇ ਸ਼ਿਵ ਸੈਨਾ ਵਿਚਕਾਰ ਝੜਪਾਂ ਹੋਈਆਂ ਸਨ । ਜਿਸ ਤੋਂ ਬਾਅਦ ਮਾਨ ਸਰਕਾਰ ਨੇ ਸਬੰਧਤ ਆਈਜੀ ਅਤੇ ਐਸ ਐਸ ਪੀ ਨਾਨਕ ਸਿੰਘ ਤੇ ਐਸ ਪੀ ਦੀਆਂ ਬਦਲੀਆਂ ਕਰ ਦਿੱਤੀਆਂ ਹਨ ।ਮਿਲੀ ਜਾਣਕਾਰੀ ਮੁਤਾਬਕ ਸਰਕਾਰ ਨੇ ਆਈਂ ਜੀ ਮੁਖਵਿੰਦਰ ਸਿੰਘ ਅਤੇ ਐਸ ਐਸ ਪੀ ਦੀਪਕ ਪਾਰਿਕ ਤੇ ਐਸ ਪੀ ਵਜ਼ੀਰ ਸਿੰਘ ਨੂੰ ਪਟਿਆਲਾ ਨਿਯੁਕਤ ਕਰ ਦਿੱਤਾ ਗਿਆ ਹੈ।ਅੱਜ ਪਟਿਆਲਾ ਵਿੱਚ ਬੰਦ ਦੇ ਸੱਦੇ ਨੂੰ ਮੱਦੇਨਜ਼ਰ ਰੱਖਦਿਆਂ ਸਰਕਾਰ ਨੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।ਪਟਿਆਲਾ ਤੋਂ ਬਾਅਦ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਐਸ ਐਸ ਪੀ ਨੇ ਸੁਰੱਖਿਆ ਦੇ ਲਿਹਾਜ਼ ਨਾਲ ਜ਼ਿਲ੍ਹੇ ਦੇ ਡੀ ਸੀ ਨੂੰ ਪੱਤਰ ਲਿਖ ਕੇ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰਨ ਦੀ ਮੰਗ ਕੀਤੀ ਹੈ
PUNJAB




INDIA








WORLD










