ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ। ਮਿਲੀ ਜਾਣਕਾਰੀ ਮੁਤਾਬਕ 2019 ਵਿੱਚ ਆਮ ਆਦਮੀ ਪਾਰਟੀ ਵੱਲੋ ਬਣੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਉਸ ਸਮੇਂ ਭਗਵੰਤ ਸਿੰਘ ਮਾਨ ਨੇ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਇਹ ਇਲਜਾਮ ਲਾਏ ਸੀ ਕਿ ਮਾਨਸ਼ਾਹੀਆ ਦੀ ਕਾਂਗਰਸ ਨਾਲ ਡੀਲ ਹੋਈ ਹੈ। ਜਿਸ ਵਿੱਚ ਮਾਨ ਨੇ ਆਖਿਆ ਸੀ ਕਿ ਮਾਨਸ਼ਾਹੀਆ ਨੇ ਕਾਂਗਰਸ ਤੋਂ10 ਕਰੋੜ ਰੁਪਏ ਲਏ ਹਨ ਅਤੇ ਪ੍ਰਦੂਸ਼ਣ ਬੋਰਡ ਦੀ ਚੇਅਰਮੈਨ ਲਾਉਣ ਦੀ ਡੀਲ ਹੋਈ ਹੈ।ਜਿਸ ਤੋਂ ਬਾਅਦ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਭਗਵੰਤ ਸਿੰਘ ਮਾਨ ਖਿਲਾਫ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਉਸ ਕੇਸ ਦੀ ਪਹਿਲੀ ਤਰੀਕ ਵਿੱਚ ਅਦਾਲਤ ਨੇ 21 ਜੁਲਾਈ ਨੂੰ ਭਗਵੰਤ ਮਾਨ ਨੂੰ ਮਾਨਸਾ ਵਿਖੇ ਪੇਸ਼ ਹੋਣ ਦੇ ਹੁਕਮ ਕੀਤੇ ਹਨ।
PUNJAB




INDIA








WORLD










