ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਦਿਨੀਂ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਸੀ । ਅੱਜ ਡੀਆਈ ਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸਾਡੀ ਟੀਮ ਨੇ ਮਸ਼ਹੂਰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਅਸਲੇ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਗ੍ਰਿਫ਼ਤਾਰ ਕੀਤੇ ਮੁਲਜ਼ਮਾ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਸਚਿਨ ਵਾਸੀ ਪਿੰਡ ਚਰੇਵਾਨ ਸ੍ਰੀ ਮੁਕਤਸਰ ਸਾਹਿਬ, ਹਿੰਮਤਵੀਰ ਸਿੰਘ ਗਿੱਲ ਵਾਸੀ ਪਿੰਡ ਝੋਰੜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਦੂਹੇ ਵਾਲਾ ਦੇ ਬਲਕਰਨ ਉਰਫ ਵਿੱਕੀ ਵਜੋਂ ਹੋਈ ਹੈ।
ਵੇਰਵੇ ਦਿੰਦਿਆਂ ਡੀਆਈਜੀ ਏਜੀਟੀਐਫ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ ‘ਤੇ ਬਠਿੰਡਾ ਤੋਂ ਏਜੀਟੀਐਫ ਦੀ ਟੀਮ ਨੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜੋ ਕਿ ਮਾਲਵਾ ਖੇਤਰ ਦੇ ਇੱਕ ਉੱਘੇ ਵਪਾਰੀ ਤੋਂ ਪੈਸੇ ਲੈਣ ਲਈ ਉਸ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਸਨਸਨੀਖੇਜ਼ ਵਾਰਦਾਤ ਨੂੰ ਰੋਕਿਆ ਗਿਆ ਹੈ।
ਡੀਆਈਜੀ ਭੁੱਲਰ ਨੇ ਦੱਸਿਆ ਕਿ ਤਿੰਨੋਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ। ਸਚਿਨ ਅਤੇ ਹਿੰਮਤਵੀਰ ਗੁਆਂਢੀ ਰਾਜ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਉਹ ਗਰੋਹ ਲਈ ਹਥਿਆਰ ਦੂਜੇ ਰਾਜਾਂ ਤੋਂ ਮੰਗਵਾ ਕੇ ਆਪਣੇ ਸਾਥੀਆਂ ਨੂੰ ਟਾਰਗੇਟ ਕਿਲਿੰਗ ਲਈ ਪਹੁੰਚਾਉਂਦੇ ਸਨ।
PUNJAB




INDIA








WORLD










