ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕੀਤੀ ਅਤੇ ਕਈ ਅਹਿਮ ਫੈਸਲੇ ਲਏ ਹਨ।ਅੱਜ ਕੈਬਨਿਟ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਈਆਂ 26454 ਅਸਾਮੀਆਂ ਨੂੰ ਭਰਨ ਲਈ ਮਨਜ਼ੂਰੀ ਦਿੱਤੀ ਗਈ। ਇੱਕ ਵੱਡਾ ਫੈਸਲਾ ਲਿਆ ਹੈ ਵਿਧਾਇਕਾਂ ਦੀਆਂ ਪੈਨਸ਼ਨਾਂ ਨੂੰ ਲੈਕੇ । ਮਾਨ ਸਰਕਾਰ ਨੇ ਇੱਕ ਐਮ ਐਲ ਏ ਇੱਕ ਪੈਨਸ਼ਨ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਅਤੇ ਸਰਕਾਰ ਵੱਲੋਂ ਘਰ ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ ਤੇ ਮੁਕਤਸਰ ਜ਼ਿਲ੍ਹੇ ‘ਚ ਨਰਮੇ ਦੀ ਫ਼ਸਲ ਦੇ ਖਰਾਬ ਹੋਣ ‘ਤੇ
41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਿਸ ਦੇ ਵੇਰਵਾ ਕੁਝ ਇਸ ਤਰ੍ਹਾਂ ਹੈ 38.08 ਕਰੋੜ- ਕਿਸਾਨਾਂ ਲਈ, 03.81 ਕਰੋੜ- ਖੇਤ ਮਜ਼ਦੂਰਾਂ ਲਈ ਤੇ ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮਾ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵੀ ਵਧਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਕਿਸ਼ਤਾਂ ‘ਚ ਫੀਸ ਜਮਾ ਹੋ ਸਕੇਗੀ।
PUNJAB




INDIA








WORLD










