ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਇੱਕ ਨੰਬਰ ਜਾਰੀ ਕੀਤਾ ਸੀ। ਵਿਰੋਧੀ ਸਰਕਾਰ ਤੋਂ ਪੁੱਛ ਰਹੇ ਹਨ ਕਿ ਉਸ ਨੰਬਰ ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਹੁਣ ਤੱਕ ਕਿੰਨੀਆਂ ਸ਼ਿਕਾਇਤਾਂ ਆਈਆਂ ਤੇ ਕਿੰਨੀਆਂ ਦਾ ਨਿਪਟਾਰਾ ਹੋਇਆ ਹੈ । ਇਸ ਸਬੰਧੀ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬੇਨਤੀ ਕੀਤੀ ਹੈ ਕਿ ਜਿਹੜਾ ਨੰਬਰ ਤੁਸੀਂ ਭ੍ਰਿਸ਼ਟਾਚਾਰ ਰੋਕਣ ਲਈ ਜਾਰੀ ਕੀਤਾ ਸੀ । ਉਸ ਨੰਬਰ ਤੇ ਕਿੰਨੇ ਲੋਕਾਂ ਨੇ ਸ਼ਿਕਾਇਤਾਂ ਦਰਜ ਕਰਵਾਈਆਂ ਉਨ੍ਹਾਂ ਦੇ ਅੰਕੜੇ ਜਾਰੀ ਕੀਤੇ ਜਾਣ ਤੇ ਕਿੰਨੇ ਭ੍ਰਿਸਟਾਚਾਰੀ ਲੋਕਾਂ ਤੇ ਕੇਸ ਦਰਜ ਹੋਏ ਦੱਸਿਆ ਜਾਵੇ। ਕਿਉਂਕਿ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੂਜੀਆਂ ਸਟੇਟਾਂ ਵਿੱਚ ਜਾ ਕੇ ਇਹ ਆਖ ਰਹੇ ਹਨ ਕਿ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਖਤਮ ਹੋ ਗਿਆ ਹੈ ।
PUNJAB




INDIA








WORLD










