ਅੱਜ ਸੁਪਰੀਮ ਕੋਰਟ ਵੱਲੋਂ ਅਹਿਮ ਆਦੇਸ਼ ਕੇਂਦਰ ਸਰਕਾਰ ਨੂੰ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ‘ਚ ਬਲਵੰਤ ਸਿੰਘ ਰਾਜੋਆਣਾ ਦੀ ਲਗਪਗ 26 ਸਾਲਾਂ ਦੀ ਲੰਬੀ ਜੇਲ੍ਹ ਦੀ ਸਜ਼ਾ ਦੇ ਆਧਾਰ ‘ਤੇ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਪਟੀਸ਼ਨ ‘ਤੇ ਦੋ ਮਹੀਨਿਆਂ ਦੇ ਅੰਦਰ-ਅੰਦਰ ਫੈਸਲਾ ਕੀਤਾ ਜਾਵੇ । ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਨੂੰ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਇੱਕ ਧਮਾਕੇ ਵਿੱਚ ਸ਼ਾਮਲ ਹੋਣ ਲਈ ਦੋਸ਼ੀ ਠਹਿਰਾਇਆ ਗਿਆ ਸੀ ਜਿਸ ਵਿੱਚ ਮੁੱਖ ਮੰਤਰੀ ਬੇਅੰਤ ਸਿੰਘ ਤੇ 16 ਹੋਰਾਂ ਦੀ ਮੌਤ ਹੋ ਗਈ ਸੀ ।
PUNJAB




INDIA








WORLD










