90 ਫੀਸਦੀ ਕਣਕ ਦੀ ਹੋਈ ਲਿਫ਼ਟਿੰਗ-ਕੁਲਵੰਤ ਸਿੰਘ
ਮੋਗਾ : ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਪੂਰੇ ਸੁਚਾਰੂ ਤਰੀਕੇ ਨਾਲ ਚੱਲ ਰਹੀ ਹੈ। ਮਿਤੀ 1 ਮਈ, 2022 ਦੀ ਸ਼ਾਮ ਤੱਕ ਜ਼ਿਲਾ ਮੋਗਾ ਦੀਆਂ ਵੱਖ ਵੱਖ ਦਾਣਾ ਮੰਡੀਆਂ ਵਿੱਚ ਕੁੱਲ 5 ਲੱਖ 87 ਹਜ਼ਾਰ 780 ਮੀਟਿ੍ਰਕ ਟਨ ਕਣਕ ਦੀ ਆਮਦ ਹੋ ਹੋਈ ਹੈ। ਆਮਦ ਹੋਈ ਕੁੱਲ ਕਣਕ ਵਿੱਚੋਂ 5 ਲੱਖ 87 ਹਜ਼ਾਰ 060 ਮੀਟਿ੍ਰਕ ਟਨ ਕਣਕ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਅਤੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰ. ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲੇ ਦੀਆਂ 109 ਅਨਾਜ ਮੰਡੀਆਂ ਵਿੱਚ ਕਣਕ ਦੀ ਖ੍ਰੀਦ ਦੇ ਪੁਖਤਾ ਪ੍ਰਬੰਧ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਉਨਾਂ ਦੱਸਿਆ ਕਿ ਖ੍ਰੀਦ ਕੀਤੀ ਕਣਕ ਵਿੱਚੋਂ 90 ਫ਼ੀਸਦੀ ਕਣਕ ਦੀ ਲਿਫ਼ਟਿੰਗ ਵੀ ਕਰਵਾਈ ਜਾ ਚੁੱਕੀ ਹੈ ਤਾਂ ਕਿ ਕਿਸਾਨਾਂ ਨੂੰ ਜਗ੍ਹਾ ਸਬੰਧੀ ਮੰਡੀਆਂ ਵਿੱਚ ਮੁਸ਼ਕਿਲ ਪੇਸ਼ ਨਾ ਆਵੇ। ਉਹਨਾਂ ਦੱਸਿਆ ਕਿ ਖਰੀਦ ਏਜੰਸੀਆਂ ਪਨਗ੍ਰੇਨ ਵੱਲੋਂ ਹੁਣ ਤੱਕ 168956 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 130630 ਮੀਟਿ੍ਰਕ ਟਨ, ਪਨਸਪ ਵੱਲੋਂ 125363 ਮੀਟਿ੍ਰਕ ਟਨ, ਵੇਅਰ ਹਾਊਸ ਵੱਲੋਂ 66050 ਮੀਟਿ੍ਰਕ ਟਨ, ਐਫ.ਸੀ.ਆਈ. ਵੱਲੋਂ 88533 ਮੀਟਿ੍ਰਕ ਟਨ ਅਤੇ ਟ੍ਰੇਡਰਜ਼ ਵੱਲੋਂ 7528 ਮੀਟਿ੍ਰਕ ਟਨ ਕਣਕ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ। ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਣ ਲਈ ਦਿ੍ਰੜ ਵਚਨਬੱਧ ਹੈ।
PUNJAB




INDIA








WORLD










