ਪੰਜਾਬ ਵਿੱਚ ਅਕਾਲੀ ਸਰਕਾਰ ਦੌਰਾਨ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਮਾਮਲੇ ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਨਾਮਜ਼ਦ ਕੀਤਾ ਗਿਆ ਸੀ। ਜਿਸ ਨੂੰ ਅਦਾਲਤ ਵੱਲੋਂ ਡੇਰਾ ਮੁਖੀ ਨੂੰ 5 ਮਈ ਨੂੰ ਪੇਸ਼ ਹੋਣ ਲਈ ਸੰਮਨ ਕੀਤਾ ਗਿਆ ਸੀ । ਜਿਸ ਤੋਂ ਬਾਅਦ ਡੇਰਾ ਮੁਖੀ ਨੇ ਨਿੱਜੀ ਪੇਸ਼ੀ ਤੋਂ ਬਚਣ ਲਈ ਹਾਈਕੋਰਟ ਤੱਕ ਪਹੁੰਚ ਕੀਤੀ ਤਾਂ ਹਾਈਕੋਰਟ ਨੇ ਡੇਰਾ ਮੁਖੀ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਸਨ। 2015 ਸਾਲ ਦੌਰਾਨ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਹੋਈਆਂ ਸਨ ਉਨ੍ਹਾਂ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਮੁਖੀ ਨੂੰ ਤਿੰਨ ਕੇਸਾਂ ਚ ਸ਼ਾਮਲ ਕੀਤਾ ਸੀ । ਪੰਜਾਬ ਪੁਲਿਸ ਬੇਅਦਬੀ ਦੇ ਮਾਮਲਿਆਂ ਵਿੱਚ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਲਈ ਉਸ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕਰ ਰਹੀ ਸੀ। ਹੁਣ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਪੁੱਛਗਿੱਛ ਹੋਵੇਗੀ ਤੇ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਟਰਾਇਲ ਹੋਵੇਗਾ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਬੀਤੇ ਦਿਨ ਸੁਨਾਰੀਆ ਜੇਲ੍ਹ ‘ਚ ਬੰਦ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੱਤੀ ਸੀ ਅਦਾਲਤ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਉਣ ‘ਤੇ ਵੀ ਰੋਕ ਲਗਾ ਦਿੱਤੀ ਗਈ ਸੀ।ਫਰੀਦਕੋਟ ਦੀ ਅਦਾਲਤ ਵੱਲੋਂ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕੀਤੇ ਗਏ ਸੀ ਪਰ ਹਾਈ ਕੋਰਟ ਨੇ ਸਪੱਸ਼ਟ ਕਿਹਾ ਸੀ ਕਿ ਸੁਰੱਖਿਆ ਕਾਰਨਾਂ ਕਰ ਕੇ ਡੇਰਾ ਮੁਖੀ ਨੂੰ ਪੰਜਾਬ ਨਹੀਂ ਭੇਜਿਆ ਜਾ ਸਕਦਾ। ਅਜਿਹੇ ‘ਚ ਪੰਜਾਬ ਪੁਲਿਸ ਦੀ ਐਸਆਈਟੀ ਸੁਨਾਰੀਆ ਜੇਲ੍ਹ ਗਈ ਪਰ ਪੁੱਛਗਿੱਛ ‘ਚ ਕੁਝ ਜ਼ਿਆਦਾ ਨਹੀਂ ਨਿਕਲਿਆ। ਪੰਜਾਬ ਪੁਲਿਸ ਨੇ ਧਾਰਮਿਕ ਗ੍ਰੰਥਾਂ ਦੀ ਚੋਰੀ, ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਬੇਅਦਬੀ ਬਾਰੇ ਹੱਥ ਲਿਖਤ ਪੋਸਟਰ ਲਾਉਣ ਤੇ ਧਾਰਮਿਕ ਗ੍ਰੰਥ ਦੇ ਪੰਨੇ ਪਾੜ ਕੇ ਬੇਅਦਬੀ ਦੇ ਮਾਮਲਿਆਂ ਵਿੱਚ ਕੇਸ ਦਰਜ ਕਰ ਕੇ ਐਸਆਈਟੀ ਦਾ ਗਠਨ ਕੀਤਾ ਸੀ। ਇਨ੍ਹਾਂ ਕੇਸਾਂ ਵਿੱਚ ਕੁਝ ਗਵਾਹਾਂ ਦੇ ਬਿਆਨਾਂ ਦੇ ਆਧਾਰ ਉਤੇ ਡੇਰਾ ਮੁਖੀ ਨੂੰ ਐਸਆਈਟੀ ਨੇ ਦੋਸ਼ੀ ਮੰਨਿਆ ਹੈ।
PUNJAB




INDIA








WORLD










