ਮੋਗਾ ਪੁਲਿਸ ਦੇ ਐਸ ਐਸ ਪੀ ਸ੍ਰ ਗੁਲਨੀਤ ਸਿੰਘ ਖੁਰਾਣਾ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਐਸ ਐਸ ਪੀ ਖੁਰਾਣਾ ਨੇ ਨਸ਼ਿਆਂ ਦੇ ਤਸਕਰਾਂ ਨੂੰ ਫੜਨ ਲਈ ਸੀਆਈਏ ਸਟਾਫ਼ ਬਾਘਾਪੁਰਾਣਾ ਟੀਮ ਦੀ ਡਿਊਟੀ ਲਾਈ ਗਈ ਸੀ । ਉਨ੍ਹਾਂ ਵੱਲੋਂ ਤਿੰਨ ਦੋਸ਼ੀਆਂ ਨੂੰ ਅਫੀਮ ਅਤੇ ਅਸਲੇ ਸਮੇਤ ਕਾਬੂ ਕੀਤਾ ਹੈ।ਇਸ ਸਬੰਧੀ ਐਸ ਐਸ ਪੀ ਸ੍ਰ ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈਸ ਨਾਲ ਗੱਲ ਕਰਦਿਆਂ ਦੱਸਿਆ ਕਿ ਨਸ਼ਾ ਰੋਕੂ ਮੁਹਿੰਮ ਤਹਿਤ ਇੰਸਪੈਕਟਰ ਤਰਲੋਚਣ ਸਿੰਘ, ਇੰਚਾਰਜ ਸੀ.ਆਈ.ਏ ਸਟਾਫ, ਬਾਘਾਪੁਰਾਣਾ ਦੀ ਟੀਮ ਵੱਲੋਂ ਦੋਰਾਨੇ ਗਸ਼ਤ ਤਿੰਨ ਦੋਸ਼ੀਆਂ ਜਸਵੀਰ ਸਿੰਘ ਉਰਫ਼ ਜੱਸੀ ਪੁੱਤਰ ਮਾਨ ਸਿੰਘ ਵਾਸੀ ਸ਼ਪਾਰ ਜ਼ਿਲ੍ਹਾ ਲੁਧਿਆਣਾ, ਦਵਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਵਾਸ਼ੀ ਸ਼ਪਾਰ ਜ਼ਿਲ੍ਹਾ ਲੁਧਿਆਣਾ ਅਤੇ ਸਬੀਰ ਖਾਨ ਪੁੱਤਰ ਨਾਜੀਰ ਖਾਨ ਵਾਸੀ ਰਸੂਲਪੁਰ ਥਾਣਾ ਅਹਿਮਦਗੜ੍ਹ ਜ਼ਿਲ੍ਹਾ ਮਲੇਰਕੋਟਲਾ ਨੂੰ ਇੱਕ ਲੈਂਸਰ ਗੱਡੀ ਨੰਬਰ ਪੀ.ਬੀ 10-ਸੀ.ਐਚ-4800 ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 4 ਕਿਲੋਗ੍ਰਾਮ ਅਫ਼ੀਮ ਬਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਇੱਕ ਦੋਸ਼ੀ ਬਲਰਾਜ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਰਵਾਨਾ ਨਗਰ, ਮੋਗਾ ਨੂੰ ਇਕ 32 ਬੋਰ ਦੇਸੀ ਪਿਸਤੋਲ ਸਮੇਤ 3 ਰੌਂਦ ਜਿੰਦਾ 32 ਬੋਰ ਅਤੇ ਇੱਕ ਸਕਾਰਪੀਓ ਗੱਡੀ ਸਮੇਤ ਕਾਬੂ ਕਰਕੇ ਅਸਲਾ ਐਕਟ ਤਹਿਤ ਮੁਕੱਦਮ ਦਰਜ ਕੀਤਾ ਗਿਆ ਹੈ।
ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਦੋ ਨਸ਼ਾ ਤਸਕਰਾਂ ਪਾਸੋਂ 10 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਜਿਸਦਾ ਨੰਬਰ ਪੀ.ਬੀ 29-ਏ.ਬੀ-5185 ਹੈ ਬਰਾਮਦ ਕੀਤਾ ਹੈ ਅਤੇ ਇਸ ਤਹਿਤ ਦੋ ਦੋਸ਼ੀਆਂ ਉੱਪਰ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਮਹਿਣਾ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।
ਕਿੱਕਰ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਦੋਲੇਵਾਲਾ ਪਾਸੋਂ 35 ਲੀਟਰ ਲਾਹਣ ਅਤੇ ਮਨਜੀਤ ਸਿੰਘ ਪੁੱਤਰ ਬਿੱਲੂ ਸਿੰਘ ਉਰਫ਼ ਮੁਕੰਦ ਸਿੰਘ ਵਾਸੀ ਪਿੰਡ ਰੌਂਤਾ ਤਰਫ਼ੋਂ 115 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ, ਜਿਸ ਤਹਿਤ ਇਨ੍ਹਾਂ ਦੋਨਾਂ ਦੋਸ਼ੀਆਂ ਉੱਪਰ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।

ਇਸਦੇ ਨਾਲ ਹੀ ਸੁਖਚੈਨ ਸਿੰਘ ਉਰਫ ਬਾਬਾ ਪੁੱਤਰ ਅੰਗਰੇਜ ਸਿੰਘ ਵਾਸੀ ਪਿੰਡ ਸਲੀਣਾ ਪਾਸੋਂ 35 ਬੋਤਲਾਂ ਨਜ਼ਾਇਜ਼ ਸ਼ਰਾਬ ਅਤੇ ਗੁਰਜੰਟ ਸਿੰਘ ਉਰਫ਼ ਕਾਲਾ ਪੁੱਤਰ ਰੂਪ ਸਿੰਘ ਵਾਸੀ ਖਾਈ ਪਾਸੋਂ 12 ਬੋਤਲਾਂ ਸ਼ਰਾਬ ਬਰਾਮਦ ਕਰਕੇ ਐਕਸਾਈਜ਼ ਐਕਟ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮੁਕੱਦਮੇ ਦਰਜ ਕਰ ਦਿੱਤੇ ਗਏ ਹਨ।

ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਮੋਗਾ ਪੁਲਿਸ ਵੱਲੋਂ ਨਸ਼ੇ ਦੀ ਰੋਕਥਾਮ ਅਤੇ ਨਸ਼ੇ ਸਬੰਧੀ ਕੋਈ ਵੀ ਸੂਚਨਾ ਦੇਣ ਲਈ ਜ਼ਿਲ੍ਹਾ ਪੱਧਰ ‘ਤੇ ਇੱਕ ਡਰੱਗ ਹੈਲਪ ਨੰਬਰ 75270-00165 ਵੀ ਚੱਲ ਰਿਹਾ ਹੈ। ਉਨ੍ਹਾਂ ਆਮ ਜਨਤਾ ਨੁੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਨਸ਼ੇ ਸਬੰਧੀ ਕੋਈ ਗੱਲ ਪਤਾ ਚੱਲਦੀ ਹੈ ਤਾਂ ਉਹ ਉਸ ਦੀ ਸੂਚਨਾ ਤਰੁੰਤ ਇਸ ਹੈਲਪਲਾਈਨ ਨੰਬਰ ਉੱਪਰ ਦੇ ਸਕਦੇ ਹਨ, ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਜ਼ਿਲ੍ਹਾ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆ ਨੂੰ ਕਾਬੂ ਕਰਨ ਵਿਚ ਪੁਲਿਸ ਨੂੰ ਕਾਫੀ ਮਦਦ ਮਿਲੇਗੀ।
PUNJAB




INDIA








WORLD










