ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਹਾਰਾਣੀ ਪ੍ਰਨੀਤ ਕੌਰ ਤੇ ਸ਼ਬਦੀ ਹਮਲਾ ਬੋਲਿਆ ਹੈ । ਰਾਜਾ ਵੜਿੰਗ ਨੇ ਆਪਣੀ ਸਪੀਚ ਵਿੱਚ ਕਾਂਗਰਸ ਦੀ ਸਾਂਸਦ ਮੈਂਬਰ ਪ੍ਰਨੀਤ ਕੌਰ ਤੇ ਸ਼ਬਦੀ ਹਮਲਾ ਬੋਲਦਿਆਂ ਆਖਿਆ ਪਟਿਆਲਾ ਤੋਂ ਸਾਂਸਦ ਮੈਂਬਰ, ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਹੁਣ ਕਾਂਗਰਸ ਵਿੱਚ ਨਹੀਂ ਹਨ। ਕਿਉਂਕਿ ਮੈਂ ਕਾਂਗਰਸ ਦਾ ਪ੍ਰਧਾਨ ਹੋਣ ਦੇ ਨਾਤੇ ਆਖ ਰਿਹਾ ਹਾਂ। ਦੱਸ ਦਈਏ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਨਵੀਂ ਪਾਰਟੀ ਵੀ ਬਣਾ ਲਈ ਸੀ ਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੇ ਕਾਂਗਰਸ ਨਹੀਂ ਛੱਡੀ ਹੈ ਪਰ ਪ੍ਰਨੀਤ ਕੌਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਕੋਈ ਸਪੋਟ ਨਹੀਂ ਕੀਤੀ ਸਗੋਂ ਬੀਜੇਪੀ ਦੇ ਇੱਕ ਪ੍ਰੋਗਰਾਮ ਵਿੱਚ ਨਜ਼ਰ ਵੀ ਆਈ ਸੀ । ਕਾਂਗਰਸ ਹਾਈਕਮਾਂਡ ਨੇ ਸਾਂਸਦ ਪ੍ਰਨੀਤ ਕੌਰ ਨੂੰ ਨੋਟਿਸ ਵੀ ਕੱਢਿਆ ਸੀ ਪਰ ਫੇਰ ਵੀ ਕਾਂਗਰਸ ਨੇ ਰਸਮੀ ਤੌਰ ਤੇ ਪਾਰਟੀ ਵਿੱਚੋਂ ਬਾਹਰ ਨਹੀਂ ਕੱਢਿਆ ਤੇ ਨਾ ਹੀ ਪ੍ਰਨੀਤ ਕੌਰ ਨੇ ਕਾਂਗਰਸ ਛੱਡੀ ਹੈ । ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਇਸ ਬਿਆਨ ਨਾਲ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਕਾਂਗਰਸ ਪਾਰਟੀ ਵਿੱਚੋਂ ਹੋਰ ਦਿਲਚਸਪ ਖਬਰਾਂ ਆਉਣ ਵਾਲੀਆਂ ਹਨ ।
PUNJAB




INDIA








WORLD










