ਪੰਜਾਬ ਕਾਂਗਰਸ ਵਿੱਚ ਲਗਾਤਾਰ ਕਲੇਸ਼ ਵੱਧਦਾ ਜਾ ਰਿਹਾ ਹੈ । ਪੰਜਾਬ ਕਾਂਗਰਸ ਦੋ ਧੜਿਆਂ ਵਿੱਚ ਵੰਡੀ ਗਈ ਹੈ। ਇੱਕ ਧੜਾ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਅਤੇ ਦੂਜਾ ਨਵ ਨਿਯੁਕਤ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਿਉਂਕਿ ਜਦੋਂ ਦਾ ਕਾਂਗਰਸ ਹਾਈਕਮਾਂਡ ਨੇ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨਗੀ ਤੋਂ ਪਾਸੇ ਕਰਕੇ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਹੈ । ਉਸ ਸਮੇਂ ਤੋਂ ਹੀ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਪ੍ਰੋਗਰਾਮਾਂ ਤੋਂ ਵੱਖਰੇ ਪ੍ਰੋਗਰਾਮ ਕਰ ਰਹੇ ਹਨ । ਜਿਥੇ ਅੱਜ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਪੰਜਾਬ ਦੇ ਅਰਥਚਾਰੇ ਦੀ ਬਹਾਲੀ ਲਈ ਚਰਚਾ ਕਰਨ ਲਈ ਸ਼ਾਮ ਨੂੰ ਮੀਟਿੰਗ ਰੱਖੀ ਹੈ। ਦੂਜੇ ਪਾਸੇ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਨਵਜੋਤ ਸਿੰਘ ਸਿੱਧੂ ਅਤੇ ਮਹਾਰਾਣੀ ਪ੍ਰਨੀਤ ਕੌਰ ਦੇ ਸਬੰਧ ਵਿੱਚ ਰਾਹੁਲ ਗਾਂਧੀ ਨਾਲ ਸ਼ਾਮ ਨੂੰ ਮੁਲਾਕਾਤ ਕਰਨ ਜਾ ਰਹੇ ਹਨ । ਹੋ ਸਕਦਾ ਹੈ ਕਾਂਗਰਸ ਦੇ ਆਪਮੁਹਾਰੇ ਹੋਏ ਲੀਡਰਾਂ ਤੇ ਕਾਰਵਾਈ ਹੋਵੇ । ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸਿੱਧੂ ਖਿਲਾਫ ਅਨੁਸ਼ਾਸਨੀ ਕਮੇਟੀ ਨੂੰ ਚਿੱਠੀ ਲਿਖੀ ਸੀ ਜਿਸ ਦੀ ਸਿਫਾਰਸ਼ ਰਾਜਾ ਵੜਿੰਗ ਨੇ ਵੀ ਕੀਤੀ ਸੀ। ਇਸ ਸਮੇਂ ਨਵਜੋਤ ਸਿੱਧੂ ਕੋਲ ਕਾਂਗਰਸ ਪਾਰਟੀ ਦਾ ਕੋਈ ਵੀ ਵੱਡਾ ਅਹੁਦਾ ਨਹੀਂ ਹੈ ।
PUNJAB




INDIA








WORLD










