ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈਆਂ ਕਰਨ ਲਈ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ । ਇਸ ਮੀਟਿੰਗ ਵਿੱਚ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਐਕਸ਼ਨ ਪਲਾਨ ਬਣਾਇਆ ਗਿਆ ਹੈ । ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਤੁਸੀਂ ਬਿਨਾਂ ਕਿਸੇ ਦਬਾਅ ਦੇ ਹਰ ਦੋਸ਼ੀ ਖਿਲਾਫ ਕਾਰਵਾਈ ਕਰੋ ।
CM ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਨਸ਼ਾ ਵੇਚਣ ਵਾਲਿਆਂ ਨੂੰ ਫੜ੍ਹ ਕੇ ਸਪਲਾਈ ਚੇਨ ਤੋੜੇਗੀ। ਫਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਵਾਏਗੀ। ਇਸ ਸਬੰਧੀ CM ਮਾਨ ਨੇ ਇੱਕ ਟਵੀਟ ਕਰਦਿਆਂ ਲਿਖਿਆ, “ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ। ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ ‘ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ। ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ। ਸਾਡਾ ਖੁਆਬ – ਨਸ਼ਾ ਮੁਕਤ ਪੰਜਾਬ।”
ਦੱਸ ਦੇਈਏ ਕਿ ਪੰਜਾਬ ਵਿੱਚ ਨਸ਼ੇ ਦੀ ਚੇਨ ਨੂੰ ਤੋੜਨ ਦੇ ਨਾਲ-ਨਾਲ ਸੂਬਾ ਸਰਕਾਰ ਨਸ਼ਾ ਛਡਾਊ ਕੇਂਦਰਾਂ ਦੇ ਢਾਂਚੇ ਵਿੱਚ ਸੁਧਾਰ ਕਰ ਰਹੀ ਹੈ, ਤਾਂ ਜੋ ਨਸ਼ਾ ਛੱਡਣ ਦੇ ਇੱਛੁਕ ਲੋਕ ਇੱਥੇ ਆ ਸਕਣ। ਸੂਬੇ ਵਿੱਚ ਹਰ 10 ਕਿਲੋਮੀਟਰ ਦੇ ਦਾਇਰੇ ਵਿੱਚ ਇੱਕ ਨਸ਼ਾ ਛਡਾਊ ਕੇਂਦਰ ਬਣਾਇਆ ਜਾਵੇਗਾ। ਹੁਣ ਪੰਜਾਬ ਵਿੱਚ 208 ਨਸ਼ਾ ਛਡਾਊ ਕੇਂਦਰ ਹਨ।
PUNJAB




INDIA








WORLD










