ਪੰਜਾਬ ਸਰਕਾਰ ਲਗਾਤਾਰ ਨਸ਼ਿਆਂ ਨੂੰ ਬੰਦ ਕਰਨ ਲਈ ਐਕਸ਼ਨ ਮੂਡ ਵਿੱਚ ਹੈ। ਜਿਥੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਦੇ ਅਧਿਕਾਰੀਆਂ ਨਾਲ ਨਸ਼ਾ ਤਸਕਰਾਂ ਖਿਲਾਫ ਪਲੈਨ ਤਿਆਰ ਕੀਤੀ ਹੈ ਤੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਹਨ ਕਿਸੇ ਨਿੱਕੇ ਮੋਟੇ ਨਸ਼ਾ ਤਸਕਰ ਨੂੰ ਨਹੀਂ ਬਖਸ਼ਣਾ । ਦੂਜੇ ਪਾਸੇ ਮਾਨ ਦੇ ਵਿਧਾਇਕ ਵੀ ਆਪਣੇ ਹਲਕਿਆਂ ਵਿੱਚ ਨਸ਼ਾ ਤਸਕਰਾਂ ਖਿਲਾਫ ਸਰਗਰਮ ਨਜ਼ਰ ਆਉਂਦੇ ਹਨ। ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਮਹੁੱਲਾ ਵਾਸੀਆਂ ਨੂੰ ਨਾਲ ਲੈਕੇ ਖੁਦ ਰੇਡ ਮਾਰੀ ਤੇ ਮੌਕੇ 11 ਨਸ਼ਾ ਕਰਨ ਵਾਲਿਆਂ ਨੂੰ ਫੜਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਉਸ ਮੌਕੇ ਵਿਧਾਇਕ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਵੀ ਫੜਿਆ ਹੈ ਉਹ ਵੀ ਚਿੱਟਾ ਖਰੀਦਣ ਆਏ ਸੀ
ਮੁਹੱਲਾ ਵਾਸੀਆਂ ਨੇ ਕਿਹਾ ਕਿ ਅਸੀਂ ਲਗਾਤਾਰ ਪੁਲਿਸ ਨੂੰ ਸ਼ਿਕਾਇਤ ਕਰ ਰਹੇ ਸੀ ਕਿ ਸਾਡੇ ਇਲਾਕੇ ‘ਚ ਨਸ਼ਾ ਵਿਕਦਾ ਹੈ ਤੇ ਕਈ ਤਰ੍ਹਾਂ ਦੇ ਸ਼ੱਕੀ ਵਿਅਕਤੀ ਨਸ਼ਾ ਖਰੀਦਣ ਆਉਦੇ ਨੇ ਪਰ ਕਦੀ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਸ ਤੋਂ ਬਾਅਦ ਉਹਨਾਂ ਵੱਲੋਂ ਵਿਧਾਇਕ ਕੋਲ ਸ਼ਿਕਾਇਤ ਕੀਤੀ ਗਈ ਤੇ ਅੱਜ ਵਿਧਾਇਕ ਨਾਲ ਮਿਲ ਕੇ ਨਸ਼ੇੜੀਆਂ ਨੂੰ ਕਾਬੂ ਕੀਤਾ ਗਿਆ ਤੇ ਪੁਲਿਸ ਹਵਾਲੇ ਕੀਤਾ ਗਿਆ। ਇਸ ਮੌਕੇ ਵਿਧਾਇਕ ਗੁਰਦਿੱਤ ਸੇਖੋਂ ਨੇ ਕਿਹਾ ਕਿ ਨਸ਼ਾ ਕਾਰੋਬਾਰੀਆਂ ਦੇ ਸਬੰਧ ਡੂੰਘੇ ਹਨ ਪਰ ਸਾਡੀ ਇਕੋ ਇੱਕ ਮਕਸਦ ਹੈ ਕੇ ਅਸੀਂ ਨਸ਼ੇ ਕਾਰਨ ਕਿਸੇ ਦਾ ਪਰਿਵਾਰ ਉਜੜਨ ਨਹੀ ਦੇਣਾ ਤੇ ਜੋ ਵੀ ਨਸ਼ਾ ਵੇਚਦਾ ਹੈ ਉਸ ਨੂੰ ਬਖਸ਼ਿਆ ਨਹੀ ਜਾਵੇਗਾ।
PUNJAB




INDIA








WORLD










