ਪੰਜਾਬ ਦੇ ਮੋਹਾਲੀ ਵਿੱਚ ਬੀਤੇ ਰਾਤ ਇੰਟੈਲੀਜੈਂਸ ਵਿੰਗ ਦੇ ਦਫ਼ਤਰ ਤੇ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ ਸੀ । ਜਿਸ ਤੋਂ ਬਾਅਦ ਪੁਲਿਸ ਨੇ ਪੂਰੇ ਏਰੀਏ ਨੂੰ ਸੀਲ ਕਰ ਦਿੱਤਾ ਸੀ। ਇਸ ਸਾਰੇ ਮਸਲੇ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਨੇ ਡੀਜੀਪੀ ਤੇ ਹੋਰ ਖੂਫੀਆ ਏਜੰਸੀਆਂ ਤੋਂ ਰਿਪੋਰਟ ਮੰਗੀ ਹੈ ਅਤੇ ਪੁਲਿਸ ਨੂੰ ਸਖਤ ਹਦਾਇਤਾਂ ਕੀਤੀਆਂ ਹਨ ਜਿਨ੍ਹਾਂ ਲੋਕਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਉਨ੍ਹਾਂ ਨੂੰ ਜਲਦ ਫੜਿਆ ਜਾਵੇ ਤੇ ਕਿਸੇ ਵੀ ਕੀਮਤ ਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ।ਮੋਹਾਲੀ ਇੰਟੈਲੀਜੈਂਸ ਹੈੱਡਕੁਆਰਟਰ ਤੇ ਹਮਲੇ ਨੂੰ ਲੈਕੇ ਵੱਡੇ ਪੱਧਰ ਤੇ ਜਾਂਚ ਜਾਰੀ ਹੈ । ਥਾਣਾ ਸੋਹਾਣਾ ਪੁਲਿਸ ਨੇ ਐਸ ਆਈ ਬਲਕਾਰ ਸਿੰਘ ਦੇ ਬਿਆਨਾਂ ਤੇ ਐੱਫ ਆਈ ਆਰ ਧਾਰਾ 307 ਆਈਪੀਸੀ ਤਹਿਤ ,16 ਯੂਏਪੀਏ ਅਤੇ 03 ਵਿਸਫੋਟਕ ਪਦਾਰਥ ਐਕਟ ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ ਮੁਹਾਲੀ ਪੰਜਾਬ ਇੰਟੈਲੀਜੈਂਸ ਬਿਲਡਿੰਗ ਧਮਾਕੇ ਦੇ ਸਬੰਧ ਵਿੱਚ 11 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੰਜਾਬ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ 11 ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਫਿਲਹਾਲ ਪੰਜਾਬ ਪੁਲਿਸ ਅਤੇ ਹੋਰ ਖੁਫੀਆ ਏਜੰਸੀਆਂ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਮੋਹਾਲੀ ‘ਚ ਪੰਜਾਬ ਪੁਲਿਸ ਦੇ ਖੁਫੀਆ ਵਿਭਾਗ ਦੇ ਦਫਤਰ ‘ਤੇ ਹੋਏ ਹਮਲੇ ਤੋਂ ਬਾਅਦ ਪੂਰਾ ਪੰਜਾਬ ਹਾਈ ਅਲਰਟ ‘ਤੇ ਹੈ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ ਡੀਜੀਪੀ ਸਮੇਤ ਸਾਰੇ ਵੱਡੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਇਸ ਦੇ ਨਾਲ ਹੀ NIA ਦੀ ਟੀਮ ਵੀ ਮਾਮਲੇ ਦੀ ਜਾਂਚ ਲਈ ਮੋਹਾਲੀ ਆ ਰਹੀ ਹੈ।
ਸੋਮਵਾਰ ਰਾਤ ਮੋਹਾਲੀ ‘ਚ ਪੰਜਾਬ ਇੰਟੈਲੀਜੈਂਸ ਦੇ ਦਫਤਰ ‘ਤੇ ਚੱਲਦੀ ਕਾਰ ‘ਚੋਂ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ। ਪੁਲਿਸ ਸੂਤਰਾਂ ਮੁਤਾਬਕ ਹਮਲਾਵਰ ਸਵਿਫਟ ਕਾਰ ‘ਚ ਆਏ ਸਨ ਤੇ ਚੱਲਦੀ ਕਾਰ ਨਾਲ ਹੀ ਇਮਾਰਤ ਨੂੰ ਨਿਸ਼ਾਨਾ ਬਣਾਇਆ ਸੀ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਸ ਦੇ ਨਾਲ ਹੀ ਰਾਕੇਟ ਲਾਂਚਰ ਤੋਂ ਹਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਮੁਹਾਲੀ ਹੀ ਨਹੀਂ ਟਰਾਈਸਿਟੀ ਦੇ ਅਧਿਕਾਰੀ ਵੀ ਹਰਕਤ ਵਿੱਚ ਆ ਗਏ। ਐਸਐਸਪੀ ਚੰਡੀਗੜ੍ਹ ਕੁਲਦੀਪ ਸਿੰਘ ਚਾਹਲ, ਐਸਐਸਪੀ ਮੁਹਾਲੀ ਵਿਵੇਕਸ਼ੀਲ ਸੋਨੀ ਨੇ ਮੌਕੇ ਉਤੇ ਪਹੁੰਚ ਕੇ ਸਾਰੇ ਤੱਥਾਂ ਦੀ ਪੜਤਾਲ ਕੀਤੀ।
ਸੀਐਮ ਭਗਵੰਤ ਮਾਨ ਨੇ ਪੂਰੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਟਵੀਟ ਕੀਤਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਡੀਜੀਪੀ ਤੋਂ ਪੂਰੇ ਮਾਮਲੇ ਦੀ ਰਿਪੋਰਟ ਮੰਗੀ ਹੈ। ਇਸ ਤੋਂ ਬਾਅਦ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੀਨੀਅਰ ਅਧਿਕਾਰੀ ਵੱਲੋਂ ਜਾਂਚ ਜਾਰੀ ਹੈ। ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਹੈ।

ਇਸ ਤੋਂ ਇਲਾਵਾ ਡੀਜੀਪੀ ਨੇ ਪੁਲਿਸ ਅਧਿਕਾਰੀਆਂ ਨੂੰ ਪੰਜਾਬ ਦੀਆਂ ਸਰਹੱਦਾਂ ਉਤੇ ਸੁਰੱਖਿਆ ਪ੍ਰਬੰਧ ਪੁਖਤਾ ਕਰਨ ਦੇ ਹੁਕਮ ਦਿੱਤੇ ਹਨ।
PUNJAB




INDIA








WORLD










