ਪੰਜਾਬ ਦੇ ਮੋਹਾਲੀ ਵਿੱਚ ਸੋਮਵਾਰ ਨੂੰ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ਤੇ ਰਾਕੇਟ ਨਾਲ ਹਮਲਾ ਹੋਇਆ ਸੀ । ਜਿਸ ਤੋਂ ਬਾਅਦ ਲਗਾਤਾਰ ਪੁਲਿਸ ਅਤੇ ਪੰਜਾਬ ਦੀਆਂ ਏਜੰਸੀਆਂ ਨੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਜ਼ੋਰਸ਼ੋਰ ਨਾਲ ਲੱਭਣਾ ਸ਼ੁਰੂ ਕਰ ਦਿੱਤਾ ਸੀ। ਤੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਸੀ। ਤੇ ਪੁਲਿਸ ਨੇ 18 ਤੋ 20 ਸ਼ੱਕੀ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਹੈ । ਪੁਲਿਸ ਨੇ ਰਾਕੇਟ ਲਾਂਚਰ ਵੀ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ । TOI ਦੀ ਰਿਪੋਰਟ ਮੁਤਾਬਕ ਖਾਲਿਸਤਾਨ ਪੱਖੀ ਸੰਸਥਾ , ਸਿੱਖ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂੰ ਨੇ ਵਾਈਸ ਸੰਦੇਸ਼ ਰਾਹੀਂ ਮੋਹਾਲੀ ਇੰਟੈਲੀਜੈਂਸ ਹੈੱਡਕੁਆਰਟਰ ਤੇ ਕੀਤੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ ਤੇ ਨਾਲ ਹੀ ਹਿਮਾਚਲ ਸਰਕਾਰ ਨੂੰ ਵੀ ਧਮਾਕੇ ਕਰਨ ਦੀ ਧਮਕੀ ਦਿੱਤੀ ਹੈ । ਵਾਇਸ ਮੈਸੇਜ ਦੀ ਜਾਂਚ ਕਰਨ ‘ਤੇ ਪਤਾ ਲੱਗਾ ਹੈ ਕਿ ਇਹ ਆਵਾਜ਼ ਪਾਬੰਦੀਸ਼ੁਦਾ ਜਥੇਬੰਦੀ ਦੇ ਮੁਖੀ ਗੁਰਪਤਵੰਤ ਸਿੰਘ ਦੀ ਹੈ। ਮੁਹਾਲੀ ਦੇ ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਕਿਹਾ ਕਿ ਅਸੀਂ ਮਾਮਲੇ ਨੂੰ ਸੁਲਝਾਉਣ ਦੇ ਬਹੁਤ ਨੇੜੇ ਹਾਂ। ਜਾਂਚਕਰਤਾ ਹੋਰ ਸੁਰਾਗ ਲਈ ਖੁਫੀਆ ਹੈੱਡਕੁਆਰਟਰ ਦੇ ਆਲੇ ਦੁਆਲੇ ਤਿੰਨ ਮੋਬਾਈਲ ਟਾਵਰਾਂ ਤੋਂ “6,000-7,000 ਮੋਬਾਈਲ ਡਾਟਾ ਡੰਪ” ਦੀ ਜਾਂਚ ਕਰ ਰਹੇ ਹਨ। ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਪੁਲਿਸ ਨੂੰ ਸ਼ੱਕ ਹੈ ਕਿ ਮਾਰੂਤੀ ਸੁਜ਼ੂਕੀ ਸਵਿਫਟ ਦੀ ਵਰਤੋਂ ਆਰਪੀਜੀ ਹਮਲੇ ਦੇ ਮੁਲਜ਼ਮਾਂ ਨੇ ਕੀਤੀ ਹੋ ਸਕਦੀ ਹੈ।
NIA, NSG ਅਤੇ ਫੌਜ ਦੇ ਅਧਿਕਾਰੀਆਂ ਨੇ ਮੌਕੇ ਦਾ ਮੁਆਇਨਾ ਕੀਤਾ
NIA, NSG ਅਤੇ ਫੌਜ ਦੇ ਅਧਿਕਾਰੀਆਂ ਨੇ ਜਾਂਚ ਨੂੰ ਪੂਰਾ ਕਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਖੁਫੀਆ ਯੂਨਿਟ ਦੀ ਇਮਾਰਤ ਦਾ ਮੁਆਇਨਾ ਕੀਤਾ। ਮੰਗਲਵਾਰ ਨੂੰ ਡੀਜੀਪੀ ਵੀਕੇ ਭਾਵਰਾ ਨੇ ਇੰਟੈਲੀਜੈਂਸ ਹੈੱਡਕੁਆਰਟਰ ਵਿਖੇ ਰਾਜ ਦੇ ਖੁਫੀਆ ਅਧਿਕਾਰੀਆਂ, ਐਸਐਸਪੀ ਸੋਨੀ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਕੋਲ ਸੁਰਾਗ ਹਨ ਅਤੇ ਜਲਦੀ ਹੀ ਇਸ ਮਾਮਲੇ ਨੂੰ ਹੱਲ ਕਰ ਲਿਆ ਜਾਵੇਗਾ। ਜਾਂਚ ਚੱਲ ਰਹੀ ਹੈ ਅਤੇ ਸਮਾਂ ਆਉਣ ‘ਤੇ ਵੇਰਵੇ ਸਾਂਝੇ ਕੀਤੇ ਜਾਣਗੇ।
ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ
ਮੋਹਾਲੀ ਦੇ ਐਸਪੀ (ਹੈੱਡਕੁਆਰਟਰ) ਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਇਹ ਸਪੱਸ਼ਟ ਹੋ ਗਿਆ ਹੈ ਕਿ “ਇਸ ਹਮਲੇ ਵਿੱਚ ਸ਼ਾਮਲ ਅੱਤਵਾਦੀਆਂ ਦੀ ਪੰਜਾਬ ਪੁਲਿਸ ਦੀ ਖੁਫੀਆ ਪ੍ਰਣਾਲੀ ਦੀ ਇਮਾਰਤ ‘ਤੇ ਹਮਲਾ ਕਰਨ ਦੀ ਸਾਜ਼ਿਸ਼ ਸੀ”। ਮੁਹਾਲੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 307 (ਕਤਲ ਦੀ ਕੋਸ਼ਿਸ਼), ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾ 16 ਅਤੇ ਵਿਸਫੋਟਕ ਸਮੱਗਰੀ ਐਕਟ ਦੀ ਧਾਰਾ 3 ਤਹਿਤ ਐਫਆਈਆਰ ਦਰਜ ਕੀਤੀ ਹੈ। ਇੰਟੈਲੀਜੈਂਸ ਹੈੱਡਕੁਆਰਟਰ ਦੇ ਸੁਰੱਖਿਆ ਇੰਚਾਰਜ ਐਸਆਈ ਬਲਕਾਰ ਸਿੰਘ ਦੇ ਬਿਆਨ ਦੇ ਆਧਾਰ ‘ਤੇ ਐਫਆਈਆਰ ਦਰਜ ਕੀਤੀ ਗਈ ਹੈ।
PUNJAB




INDIA








WORLD










