ਹਿਮਾਚਲ ਪ੍ਰਦੇਸ਼ ਦੀ ਵਿਧਾਨ ਸਭਾ ਦੇ ਗੇਟ ਅਤੇ ਕੰਧ ਉਪਰ ਪਿਛਲੇ ਦਿਨੀਂ ਖਾਲਿਸਤਾਨੀ ਝੰਡੇ ਲਾ ਦਿੱਤੇ ਗਏ ਸਨ। ਜਿਸ ਤੋਂ ਬਾਅਦ ਹਿਮਾਚਲ ਪੁਲਿਸ ਦੋਸ਼ੀਆਂ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਸੀ । ਮਿਲੀ ਜਾਣਕਾਰੀ ਮੁਤਾਬਕ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਪੁਸ਼ਟੀ ਕੀਤੀ ਹੈ ਕਿ ਜਿੰਨਾ ਦੋ ਲੋਕਾਂ ਨੇ ਵਿਧਾਨ ਸਭਾ ਦੇ ਗੇਟ ਤੇ ਝੰਡੇ ਲਾਏ ਸੀ ਉਨ੍ਹਾਂ ਵਿੱਚੋਂ ਇੱਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਮੁੱਖ ਮੰਤਰੀ ਜੈਰਾਮ ਠਾਕੁਰ ਦਾ ਕਹਿਣਾ ਹੈ ਕਿ ਉਹ ਗੁਰਪਤਵੰਤ ਸਿੰਘ ਪੰਨੂ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ । ਉਨ੍ਹਾਂ ਕਿਹਾ ਹੈ ਕਿ ਹਿਮਾਚਲ ਸਰਕਾਰ ਇਸ ਮਾਮਲੇ ਵਿੱਚ ਸਖਤੀ ਨਾਲ ਕਾਰਵਾਈ ਕਰ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਬੁੱਧਵਾਰ ਸਵੇਰੇ ਵਿਮੁਕਤ ਰੰਜਨ IPS, ਇੰਚਾਰਜ SIT ਦੀ ਨਿਗਰਾਨੀ ਹੇਠ ਮੋਰਿੰਡਾ ਵਿਖੇ ਛਾਪਾ ਮਾਰਿਆ ਗਿਆ ਤਾਂ ਹਰਬੀਰ ਸਿੰਘ ਉਰਫ ਰਾਜੂ ਨੂੰ ਮੋਰਿੰਡਾ ਤੋਂ ਗ੍ਰਿਫ਼ਤਾਰ ਕੀਤਾ ਹੈ ।
ਉੱਥੇ ਹੀ ਜਦੋਂ ਹਿਮਾਚਲ ਪੁਲਿਸ ਨੇ ਪਿੰਡ ਰੁੜਕੀ ਹੀਰਾ ਥਾਣਾ ਸ੍ਰੀ ਚਮਕੌਰ ਸਾਹਿਬ ਜਿਲ੍ਹਾ ਰੋਪੜ ਵਿਖੇ ਦੂਜੇ ਮੁਲਜ਼ਮ ਪਰਮਜੀਤ ਸਿੰਘ ਦੇ ਘਰ ਪਿੰਡ ਛਾਪੇਮਾਰੀ ਕੀਤੀ ਤਾਂ ਉਹ ਪਰਮਜੀਤ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹੀ।
PUNJAB




INDIA








WORLD










