ਮੋਹਾਲੀ ਇੰਟੈਲੀਜੈਂਸ ਹੈੱਡਕੁਆਰਟਰ ਤੇ ਹੋਏ ਹਮਲੇ ਨੂੰ ਲੈਕੇ ਪੁਲਿਸ ਵੱਲੋਂ ਲਗਾਤਾਰ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਬੀਤੀ ਰਾਤ ਫਰੀਦਕੋਟ ਅਤੇ ਮੋਹਾਲੀ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਕੋਕਾ ਦੇ ਰਹਿਣ ਵਾਲੇ 26 ਸਾਲਾ ਨਿਸ਼ਾਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਨਿਸ਼ਾਨ ਸਿੰਘ ਪਾਕਿਸਤਾਨ ਸਰਹੱਦ ਦੇ ਨੇੜੇ ਪਿੰਡ ਕੋਕਾ ਭੀਖੀ ਦਾ ਰਹਿਣ ਵਾਲਾ ਹੈ । ਨਿਸ਼ਾਨ ਸਿੰਘ ਦੀ ਹੈੱਡਕੁਆਰਟਰ ਹਮਲੇ ਵਿੱਚ ਸ਼ਮੂਲੀਅਤ ਸਾਹਮਣੇ ਆ ਰਹੀ ਹੈ । ਨਿਸ਼ਾਨ ਸਿੰਘ ਕ੍ਰਿਮੀਨਲ ਬੈਕਗ੍ਰਾਉਂਡ ਦਾ ਵਿਅਕਤੀ ਹੈ ਤੇ ਬਹੁਤ ਹੀ ਸ਼ਾਤਰ ਦਿਮਾਗ ਵਾਲਾ ਨੌਜਵਾਨ ਹੈ । ਇਸ ਤੇ ਪਹਿਲਾਂ ਵੀ 13 ਵੱਖ ਵੱਖ ਧਾਰਾਵਾਂ ਤਹਿਤ ਅਤੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਪਰਚੇ ਦਰਜ ਹਨ।

PUNJAB




INDIA








WORLD










