ਥਾਣਾ ਸਿਟੀ ਸਾਊਥ ਮੋਗਾ
ਮੁਦਈ ਰਿਲਾਇੰਸ ਜੀਓ ਕੰਪਨੀ ਵਿੱਚ ਬਤੌਰ ਲੀਗਲ ਮੈਨੇਜਰ ਕੰਮ ਕਰਦਾ ਹੈ।ਜਿਸਨੇ ਦਰਜ ਕਰਾਇਆ ਕਿ ਕੋਈ ਨਾਮਲੂਮ ਵਿਅਕਤੀ ਯੁਵਰਾਜ ਇਨਕਲੇਵ ਮੋਗਾ ਵਿਖੇ ਲੱਗੇ ਟਾਵਰ ਤੋਂ ਦੋ ਰਿਮੋਟ ਰੇਡੀਓ ਹੈਡ ਚੋਰੀ ਕਰਕੇ ਲੈ ਗਏ। ਜਿਹਨਾ ਦੀ ਭਾਲ ਹੁਣ ਤੱਕ ਮੁਦਈ ਆਪਣੇ ਤੌਰ ਤੇ ਕਰਦਾ ਰਿਹਾ, ਜੋ ਨਹੀ ਮਿਲੇ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਕੁੱਲ ਮਲੀਤੀ:40,000/- ਰੁਪਏ। ਸ:ਥ ਜਸਪਾਲ ਸਿੰਘ ਨੇ ਨਾਮਲੂਮ ਵਿਅਕਤੀ ਤੇ 94/11-05-2022 ਅ/ਧ 379 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਇਕ ਨਾਮਲੂਮ ਵਿਅਕਤੀ ਚੋਰੀ ਦਾ ਸਮਾਨ (ਫਰਿੱਜ, ਇਨਵਰਟਰ ਅਤੇ ਹੋਰ ਇਲੈਕਟ੍ਰੋਨਿਕਸ ਦਾ ਸਮਾਨ ਅਤੇ ਕਰਿਆਨੇ ਦਾ ਸਮਾਨ ਵਗੈਰਾ) ਚੋਰੀ ਕਰਕੇ ਦੋਸ਼ੀ ਹਰਚਰਨ ਸਿੰਘ ਉਰਫ ਕਾਕਾ ਭਾਊ ਦੇ ਘਰ ਵੇਚਣ ਦੇ ਲਈ ਰੱਖਦਾ ਹੈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਸੁਰਜੀਤ ਸਿੰਘ ਨੇ 1.ਹਰਚਰਨ ਸਿੰਘ ਉਰਫ ਕਾਕਾ ਭਾਊ ਪੁੱਤਰ ਹਰਦੀਪ ਸਿੰਘ ਵਾਸੀ ਟਿੱਬਾ ਬਸਤੀ ਮੋਗਾ 2.ਨਾਮਲੂਮ ਵਿਅਕਤੀ ਤੇ 89/11-05-2022 ਅ/ਧ 379 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇਕ ਦੇਸੀ ਪਿਸਤੋਲ 32 ਬੌਰ ਸਮੇਤ ਦੋ ਰੋਂਦ ਜਿੰਦਾ 32 ਬੌਰ ਬ੍ਰਾਂਮਦ ਕਰ ਲਏ ਗਏ। ਸ:ਥ: ਅਸ਼ੋਕ ਕੁਮਾਰ ਨੇ ਸਹਿਰਾਜ ਸਿੰਘ ਉਰਫ ਰਾਜਾ ਪੁੱਤਰ ਦਲਜੀਤ ਸਿੰਘ ਵਾਸੀ ਗੁਰੂ ਅਰਜਨ ਦੇਵ ਕਲੋਨੀ, ਗੋਵਿੰਦਵਾਲ ਸਾਹਿਬ ਜਿਲ੍ਹਾ ਤਰਨਤਾਰਨ ਤੇ 35/11-05-2022 ਅ/ਧ 25-54-59 ਅਸਲਾ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਦੱੜਾ-ਸੱਟਾ ਲਗਾਉਣ ਦਾ ਆਦੀ ਹੈ। ਜੋ ਬੱਸ ਸਟੈਂਡ ਜਵਾਹਰ ਸਿੰਘ ਵਾਲਾ ਵਿਖੇ ਖੜ੍ਹ ਕੇ ਅਵਾਜਾਂ ਮਾਰਕੇ ਲੋਕਾਂ ਨੂੰ ਆਪਣੇ ਪਾਸ ਦੱੜਾ- ਸੱਟਾ ਲਗਾਉਣ ਲਈ ਬੁਲਾ ਰਿਹਾ ਹੈ। ਜਿਸਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 750/- ਜੂਏ ਦੇ ਅਤੇ ਇਕ ਪਰਚਾ ਬ੍ਰਾਂਮਦ ਕਰ ਲਿਆ ਗਿਆ। ਸ:ਥ: ਕੁਲਦੀਪ ਰਾਜ ਨੇ ਰਮਨਦੀਪ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪੱਤੋ ਹੀਰਾ ਸਿੰਘ ਵਾਲਾ ਜਿਲ੍ਹਾ ਮੋਗਾ ਤੇ 70/11-05-2022 ਅ/ਧ 13(ਏ)-3-67 ਗੈਂਬਲੰਿਗ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਜਗਮੋਹਨ ਸਿੰਘ ਨੇ ਦਵਿੰਦਰ ਸਿੰਘ ਉਰਫ ਬੱਬੀ ਪੁੱਤਰ ਅਜਾਇਬ ਸਿੰਘ ਵਾਸੀ ਮਿਸ਼ਨ ਕੰਪਾਉਂਡ, ਜੀਰਾ ਰੋਡ ਮੋਗਾ ਤੇ 88/11-05-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।