ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ ਐਸ ਪੀ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਨਸ਼ਿਆਂ ਦੇ ਮੁੱਦੇ ਤੇ ਅਹਿਮ ਮੀਟਿੰਗ ਕੀਤੀ ਹੈ ।ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਸ਼ਿਆਂ ਪ੍ਰਤੀ ਸਖ਼ਤ ਹਦਾਇਤਾਂ ਕਰਦਿਆਂ ਆਖਿਆ ਹੈ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਾ ਜਾਵੇ ।

ਮੁੱਖ ਮੰਤਰੀ ਨੇ ਆਖਿਆ ਕਿ ਜੇ ਕਿਸੇ ਵੀ ਜ਼ਿਲ੍ਹੇ ਵਿੱਚੋਂ ਨਸ਼ਾ ਵਪਾਰੀਆਂ ਖਿਲਾਫ ਕਾਰਵਾਈ ਕਰਨ ਵਿੱਚ ਢਿੱਲ ਵਰਤੀ ਜਾਂਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਐਸ ਐਸ ਪੀ ਤੇ ਸਬੰਧਤ ਥਾਣੇ ਦੇ ਐਸ ਐਚ ਓ ਦੀ ਹੋਵੇਗੀ ।ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਜਿਹੜੇ ਨੌਜਵਾਨ ਨਸ਼ਿਆਂ ਦਾ ਤਿਆਗ ਕਰਨਗੇ ਉਨ੍ਹਾਂ ਨੌਜਵਾਨਾਂ ਦੀਆਂ ਮੋਟੀਵੇਸ਼ਨਲ ਬੁਲਾਰੇ ਵਜੋਂ ਸੇਵਾਵਾਂ ਲਗਾਵਾਂਗੇ ਤੇ ਉਨ੍ਹਾਂ ਨੂੰ ਬਣਦਾ ਮਾਣ ਭੱਤਾ ਦਿੱਤਾ ਜਾਵੇਗਾ
PUNJAB




INDIA








WORLD










