ਪੰਜਾਬ ਵਿੱਚ ਹੁੰਦੀਆਂ ਹਰ ਰੋਜ਼ ਵਾਰਦਾਤਾਂ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀ ਕਲਾਕਾਰਾਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਗਾਇਕ ਗਨ ਕਲਚਰ ਤੇ ਗੈਂਗਸਟਰਾਂ ਨੂੰ ਪ੍ਰਮੋਟ ਕਰਨ ਵਾਲੇ ਗਾਣੇ ਗਾਉਂਦੇ ਹਨ। ਉਹ ਇਸਤਰਾਂ ਗਾਣੇ ਗਾਉਣੇ ਬੰਦ ਕਰਨ । ਮਾਨ ਨੇ ਅਪੀਲ ਦੇ ਨਾਲ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਵੀ ਦਿੱਤੀ ਹੈ ਜੇ ਕੋਈ ਨਾ ਹਟਿਆ ਤਾਂ ਉਹਨਾਂ ਗਾਇਕਾਂ ਤੇ ਕਾਰਵਾਈ ਹੋਵੇਗੀ। ਵੀਰਵਾਰ ਨੂੰ ਹੋਈ ਮੀਟਿੰਗ ਵਿੱਚ ਸੀਐਮ ਮਾਨ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ, ਪੁਲਿਸ ਕਮਿਸ਼ਨਰ ਤੇ ਡਿਪਟੀ ਕਮਿਸ਼ਨਰਾਂ ਨੂੰ ਇਸ ‘ਤੇ ਨਜ਼ਰ ਰੱਖਣ ਲਈ ਕਿਹਾ ਹੈ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਗਾਇਕਾਂ ਨੂੰ ਗੀਤਾਂ ਰਾਹੀਂ ਹਿੰਸਾ ਫੈਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੇ ਗੀਤਾਂ ਰਾਂਹੀ ਬੱਚੇ ਵਿਗੜ ਰਹੇ ਹਨ। ਗੀਤਾਂ ਵਿੱਚ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰੋ। ਉਨ੍ਹਾਂ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਇਸ ਰੁਝਾਨ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ।
ਸੀਐਮ ਮਾਨ ਨੇ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਆਪਣੇ ਗੀਤਾਂ ਵਿੱਚ ਸਮਾਜ ਵਿਰੋਧੀਆਂ ਦੀ ਵਡਿਆਈ ਨਹੀਂ ਕਰਨੀ ਚਾਹੀਦੀ। ਇਸ ਨਾਲ ਸਮਾਜ ਵਿੱਚ ਹਿੰਸਾ, ਨਫ਼ਰਤ ਤੇ ਦੁਸ਼ਮਣੀ ਭੜਕ ਰਹੀ ਹੈ। ਇਸ ਦੀ ਬਜਾਏ ਗਾਇਕਾਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ ‘ਤੇ ਚੱਲਦੇ ਹੋਏ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਵਾਲੇ ਗੀਤ ਗਾਉਣੇ ਚਾਹੀਦੇ ਹਨ।
PUNJAB




INDIA








WORLD










