ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਬਾਰ੍ਹਵੀਂ ਸ਼੍ਰੇਣੀ ਦੀਆਂ ਕਿਤਾਬਾਂ ਵਿੱਚ ਲੇਖਕਾਂ ਅਤੇ ਪਬਲਿਸ਼ਰਾਂ ਵੱਲੋਂ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ। ਜਿਸ ਨੂੰ ਲੈਕੇ ਬਲਦੇਵ ਸਿੰਘ ਸਿਰਸਾ ਨੇ ਸਿੱਖਿਆ ਬੋਰਡ ਦੇ ਗੇਟ ਅੱਗੇ ਪੱਕਾ ਧਰਨਾ ਲਾਇਆ ਹੋਇਆ ਹੈ । ਇਸ ਸਾਰੇ ਕੁੱਝ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਦੇਸ਼ ਦਿੱਤੇ ਸਨ ਕਿ ਵਿਵਾਦਤ ਕਿਤਾਬਾਂ ਦੀ ਛਾਣਬੀਣ ਕੀਤੀ ਜਾਵੇ ਤੇ ਨਾਲ ਹੀ ਕਿਤਾਬਾਂ ਤੇ ਪਾਬੰਦੀ ਵੀ ਲਾ ਦਿੱਤੀ ਗਈ ਸੀ। ਸਰਕਾਰ ਦੀ ਛਾਣਬੀਣ ਤੋਂ ਸਾਹਮਣੇ ਆਇਆ ਹੈ ਕਿ ਉਨ੍ਹਾਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਹਨ ਕਿ ਉਨ੍ਹਾਂ ਲੇਖਕਾਂ ਅਤੇ ਪਬਲਿਸ਼ਰਾਂ ਖਿਲਾਫ ਕੇਸ ਦਰਜ ਕੀਤਾ ਜਾਵੇ।

ਦੱਸ ਦਈਏ ਕਿ ਸਿੱਖ ਇਤਿਹਾਸ ਨੂੰ ਤਰੋੜ-ਮਰੋੜ ਕੇ ਪੇਸ਼ ਕਰਨ ਵਾਲੇ ਲੇਖਕਾਂ ਖ਼ਿਲਾਫ਼ ਪੁਲਿਸ ਕਾਰਵਾਈ ਲਈ ਸਿੱਖ ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਪਿਛਲੇ 93 ਦਿਨਾਂ ਤੋਂ ਸਿੱਖਿਆ ਬੋਰਡ ਦੇ ਗੇਟਾਂ ਅੱਗੇ ਪੱਕਾ ਧਰਨਾ ਲਗਾ ਕੇ ਬੈਠੇ ਹਨ। ਬਲਦੇਵ ਸਿੰਘ ਸਿਰਸਾ ਦੇ ਸੰਘਰਸ਼ ਨੂੰ ਅੱਜ ਉਸ ਸਮੇਂ ਸਫਲਤਾ ਮਿਲੀ ਜਦੋਂ ਮੁਹਾਲੀ ਪੁਲਿਸ ਵੱਲੋਂ ਉਨ੍ਹਾਂ ਦੀ ਸ਼ਿਕਾਇਤ ‘ਤੇ ਤਿੰਨ ਲੇਖ਼ਕਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ।
ਇਸ ਮੌਕੇ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਤਿੰਨ ਲੇਖਕਾਂ ਦੇ ਖ਼ਿਲਾਫ਼ ਮੁਹਾਲੀ ਪੁਲਿਸ ਸਟੇਸ਼ਨ ਵਿਖੇ ਧਾਰਾ 295-1, 153-1 ,504,120-2, ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਇਹ ਇਤਿਹਾਸ ਬਚਾਊ ਸਿੱਖੀ ਬਚਾਊ ਮੋਰਚੇ ਦੀ ਵੱਡੀ ਜਿੱਤ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਹੋਈ ਹੈ।
PUNJAB




INDIA








WORLD










