ਪੰਜਾਬ ਵਿੱਚੋਂ ਪੜਾਈ ਕਰਨ ਲਈ ਨੌਜਵਾਨ ਲੜਕੇ ਲੜਕੀਆਂ ਲਗਾਤਾਰ ਕੈਨੇਡਾ ਆਸਟਰੇਲੀਆ ਅਤੇ ਹੋਰ ਦੇਸ਼ਾਂ ਵਿੱਚ ਜਾ ਰਹੇ ਹਨ। ਮੋਗਾ ਜ਼ਿਲ੍ਹੇ ਦੇ ਪਿੰਡ ਬੱਧਨੀ ਕਲਾਂ ਤੋਂ ਵੀ ਇੱਕ ਨੌਜਵਾਨ ਆਪਣਾ ਸੁਨਿਹਰਾ ਭਵਿੱਖ ਬਣਾਉਣ ਲਈ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਪੜਨ ਲਈ ਗਿਆ ਸੀ । ਜਿਥੇ ਉਸ ਦੀ ਕਿਸੇ ਨਦੀ ਵਿੱਚ ਡੁੱਬ ਕੇ ਮੌਤ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਮੋਗਾ ਜ਼ਿਲ੍ਹੇ ਦੇ ਪਿੰਡ ਬੱਧਨੀ ਕਲਾਂ ਦੇ ਜੰਮਪਲ 20 ਸਾਲਾ ਨੌਜਵਾਨ ਨਵਕਿਰਨ ਸਿੰਘ ਬਰੈਂਮਪਟਨ ਦੀ ਏਲਡਰੇਡੋ ਪਾਰਕ ਵਿਖੇ ਕ੍ਰੈਡਿਟ ਵੈਲੀ ਨਦੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਨਵਕਿਰਨ ਸਿੰਘ ਦੇ ਡੁੱਬਣ ਦੇ ਕੀ ਕਾਰਨ ਰਹੇ ਇਸ ਬਾਰੇ ਸਬੰਧਤ ਪੁਲਿਸ ਛਾਣਬੀਣ ਕਰ ਰਹੀ ਹੈ
ਗੌਰਤਲਬ ਹੈ ਕਿ ਬਹੁਤ ਵਾਰੀ ਦੱਸਣ ਦੇ ਬਾਵਜੂਦ ਵੀ ਡੂੰਘੇ ਪਾਣੀਆ ਤੋਂ ਬਚਾਅ ਪ੍ਰਤੀ ਅਣਗਹਿਲੀ ਵਰਤਣ ਦੀਆ ਘਟਨਾਵਾ ਵਾਪਰਦੀਆਂ ਰਹਿੰਦੀਆਂ ਹਨ ਜਿਸ ਕਾਰਨ ਕੈਨੇਡਾ ਵਿੱਚ ਪੜ੍ਹਨ ਆਏ ਵਿਦਿਆਰਥੀਆ ਦੀਆਂ ਹਰ ਸਾਲ ਦਰਜਨਾਂ ਮੌਤਾਂ ਪਾਣੀ ਵਿੱਚ ਡੁੱਬ ਜਾਣ ਕਾਰਨ ਹੋ ਜਾਂਦੀਆ ਹਨ ।
PUNJAB




INDIA








WORLD










