ਪੰਜਾਬ ਵਿੱਚ ਕਾਂਗਰਸ ਦਾ ਕਲੇਸ਼ ਮੁੱਕਣ ਦਾ ਨਾਮ ਨੀ ਲੈ ਰਿਹਾ । ਪਿਛਲੇ ਦਿਨੀਂ ਜਿਥੇ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਫੇਸਬੁੱਕ ਪੇਜ ਤੇ ਲਾਈਵ ਹੋ ਕੇ ਪਾਰਟੀ ਨੂੰ ਗੁੱਡ ਬਾਏ ਆਖ ਗਏ ਸੀ । ਤੇ ਹੁਣ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਾਰਟੀ ਛੱਡਣ ਦੇ ਸੰਕੇਤ ਆ ਰਹੇ ਹਨ। ਮਨਪ੍ਰੀਤ ਸਿੰਘ ਬਾਦਲ ਦੇ ਕਰੀਬੀ ਰਿਸ਼ਤੇਦਾਰ ਜੈਜੀਤ ਜੌਹਲ ਨੇ ਫੇਸਬੁੱਕ ਤੇ ਇੱਕ ਪੋਸਟ ਪਾ ਕੇ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਨਿਸ਼ਾਨੇ ਤੇ ਲਿਆ ਹੈ । ਜੈਜੀਤ ਜੌਹਲ ਨੇ ਲਿਖਿਆ ਹੈ ਕਿ ਜਿਹੜੇ ਲੋਕਾਂ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਹਰਾਉਣ ਲਈ ਆਖਣ ਵਾਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਬਣਾਉਣਾ ਅਜਿਹੇ ਵਿੱਚ ਮੇਰੇ ਵਰਗੇ ਵਰਕਰ ਤੋਂ ਉਨ੍ਹਾਂ ਦੇ ਸਨਮਾਨ ਦੀ ਆਸ ਕਿਵੇਂ ਰੱਖੀ ਜਾ ਸਕਦੀ ਹੈ। ਕਿਉਂਕਿ ਰਾਜਾ ਵੜਿੰਗ ਨੇ ਮਨਪ੍ਰੀਤ ਬਾਦਲ ਖਿਲਾਫ਼ ਖੁੱਲ੍ਹ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ ਸੀ। ਭਾਰਤ ਭੂਸ਼ਣ ਆਸ਼ੂ ਦੀ ਤਾਂ ਆਡੀਓ ਵੀ ਵਾਇਰਲ ਹੋਈ ਸੀ ਜਿਸ ਵਿੱਚ ਆਸ਼ੂ ਲੋਕਾਂ ਨੂੰ ਮਨਪ੍ਰੀਤ ਬਾਦਲ ਖਿਲਾਫ਼ ਵੋਟਾਂ ਪਾਉਣ ਲਈ ਆਖ ਰਿਹਾ ਸੀ।ਕਾਂਗਰਸ ਪਾਰਟੀ ਤਾਂ ਉਨ੍ਹਾਂ ਲੋਕਾਂ ਨੂੰ ਅਹੁਦਿਆਂ ਨਾਲ ਨਿਵਾਜ ਦੀ ਹੈ ਜਿਹੜੇ ਆਪਣੀ ਪਾਰਟੀ ਦੇ ਉਮੀਦਵਾਰਾਂ ਖਿਲਾਫ ਬੋਲਦੇ ਹਨ । ਜੈਜੀਤ ਨੇ ਇਹ ਵੀ ਲਿਖਿਆ ਹੈ ਕਿ ਜੇ ਇਸ ਤਰਾਂ ਹੀ ਵਿਰੋਧ ਕਰਨ ਵਾਲਿਆਂ ਨੂੰ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ ਤਾਂ ਫੇਰ ਤਾਂ ਵਰਕਰਾਂ ਨੂੰ ਵੀ ਖੁੱਲ੍ਹ ਹੋਣੀ ਚਾਹੀਦੀ ਹੈ ਕਿ ਕਿਸੇ ਵੀ ਖਿਲਾਫ ਬੋਲ ਸਕਣ ਤੇ ਹੋ ਸਕਦਾ ਹੈ ਕਿ ਮੈਨੂੰ ਵੀ ਪਾਰਟੀ ਵਿੱਚ ਅਹੁਦਾ ਮਿਲ ਜਾਵੇ । ਜੌਹਲ ਨੇ ਲਿਖਿਆ ਮੇਰੇ ਕੋਲੋਂ ਇੰਨਾ ਦੋਨਾ ਦੀ ਕਿਸੇ ਸਤਿਕਾਰ ਦੀ ਉਮੀਦ ਨਾ ਰੱਖੀ ਜਾਵੇ।
PUNJAB




INDIA








WORLD










