ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਅਜੇ ਸਿਰਫ ਦੋ ਮਹੀਨੇ ਹੋਏ ਹੈ । ਪਰ ਮਾਨ ਸਰਕਾਰ ਲਗਾਤਾਰ ਫ਼ੈਸਲੇ ਵੀ ਲੈ ਰਹੀ ਹੈ । ਅੱਜ ਦੀ ਕੈਬਨਿਟ ਮੀਟਿੰਗ ਦੌਰਾਨ ਸਰਕਾਰ ਨੇ ਹੈਰਾਨ ਕਰਨ ਵਾਲਾ ਫੈਸਲਾ ਲਿਆ ਹੈ । ਪੰਜਾਬ ਦੇ ਮਾਲ ਮਹਿਕਮੇ ਵਿੱਚੋਂ 1766 ਸੇਵਾਮੁਕਤ ਹੋ ਚੁੱਕੇ ਪਟਵਾਰੀਆਂ ਨੂੰ ਦੁਬਾਰਾ ਭਾਰਤੀ ਕਰਨ ਲਈ ਪ੍ਰਵਾਨਗੀ ਤੇ ਮੋਹਰ ਲਾ ਦਿੱਤੀ ਹੈ । ਇਸ ਸਬੰਧੀ ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾਂ ਨੇ ਦੱਸਿਆ ਕਿ ਜਿਹੜੇ 1090 ਪਟਵਾਰੀ ਪਹਿਲਾਂ ਭਰਤੀ ਕੀਤੇ ਗਏ ਸਨ । ਉਨ੍ਹਾਂ ਦੀ ਪ੍ਰੋਬੇਸ਼ਨ ਮਿਆਦ 2 ਸਾਲ ਹੈ ਇਸ ਕਰਕੇ ਕੰਮਕਾਜ ਚਲਾਉਣ ਲਈ ਸੇਵਾਮੁਕਤ ਪਟਵਾਰੀਆਂ ਨੂੰ ਦੁਬਾਰਾ ਭਾਰਤੀ ਕਰਨ ਲਈ ਕਦਮ ਚੁੱਕਿਆ ਗਿਆ ਹੈ। ਜਿੰਪਾਂ ਨੇ ਆਖਿਆ ਪੇਂਡੂ ਖੇਤਰਾਂ ਵਿੱਚ ਪਟਵਾਰੀ ਨਹੀਂ ਹਨ । ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਅਸੀਂ ਪਟਵਾਰੀ ਉਹ ਹੀ ਭਰਤੀ ਕਰਨੇ ਹੈ ਜਿੰਨਾ ਤੇ ਭ੍ਰਿਸ਼ਟਾਚਾਰ ਦਾ ਕੋਈ ਦੋਸ਼ ਨਹੀਂ ਹੈ।
ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮਾਨ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਦਾ ਐਲਾਨ ਸੀਐਮ ਭਗਵੰਤ ਮਾਨ ਪਹਿਲਾਂ ਹੀ ਕਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ। ਮਾਲ ਮੰਤਰੀ ਜਿੰਪਾ ਨੇ ਕਿਹਾ ਕਿ ਸਰਕਾਰ ਨੂੰ ਯਕੀਨ ਹੈ ਕਿ ਜੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ ਤਾਂ ਇੱਕ ਸਾਲ ਵਿੱਚ 30 ਤੋਂ 35 ਫੀਸਦੀ ਪਾਣੀ ਦੀ ਬਚਤ ਹੋਵੇਗੀ।
ਪੰਜਾਬ ਵਿੱਚ ਹੁਣ ਸ਼ਹੀਦ ਜਵਾਨਾਂ ਅਤੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਦਾ ਮੁਆਵਜ਼ਾ ਮਿਲੇਗਾ। ਇਸ ਨੂੰ ਮਾਨ ਸਰਕਾਰ ਨੇ ਵੀ ਪ੍ਰਵਾਨਗੀ ਦੇ ਦਿੱਤੀ ਹੈ। ਹਾਲ ਹੀ ‘ਚ ਇਕ ਫੌਜੀ ਦੀ ਸ਼ਹਾਦਤ ‘ਤੇ ਸੀ.ਐੱਮ. ਭਗਵੰਤ ਮਾਨ ਨੇ ਇਕ ਕਰੋੜ ਰੁਪਏ ਜਾਰੀ ਕਰਨ ਲਈ ਕਿਹਾ ਸੀ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਚੋਣਾਂ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨਾਲ ਇਹ ਵਾਅਦਾ ਕੀਤਾ ਸੀ।
PUNJAB




INDIA








WORLD










