ਕੁਲ ਹਿੰਦ ਕਾਂਗਰਸ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਭਾਜਪਾ ਵਿਚ ਸ਼ਾਮਿਲ ਹੋ ਗਏ .ਉਨ੍ਹਾਂ ਦੁਆਰਾ ਭਾਜਪਾ ਵਿਚ ਸ਼ਮੂਲੀਅਤ ਪ੍ਰਧਾਨ ਜੇ ਪੀ ਨੱਢਾ ਦੀ ਅਗਵਾਈ ਵਿਚ ਕੀਤੀ ਗਈ ਜਿਸ ਦੌਰਾਨ ਉਥੇ ਮਨਜਿੰਦਰ ਸਿੰਘ ਸਿਰਸਾ ਵੀ ਵਿਸ਼ੇਸ ਤੌਰ ਤੇ ਮਜੂਦ ਰਹੇ . ਮਿਲੀ ਜਾਣਕਾਰੀ ਮੁਤਾਬਿਕ ਭਾਜਪਾ ਜਾਖੜ ਨੂੰ ਭਾਰਤ ਪੱਧਰ ਦੇ ਅਹੁਦੇ ਨਾਲ ਨਿਵਾਜ ਸਕਦੀ ਹੈ

ਸੂਤਰਾਂ ਮੁਤਾਬਕ ਭਾਜਪਾ ਜਾਖੜ ਨੂੰ ਰਾਜ ਸਭਾ ‘ਚ ਵੀ ਭੇਜ ਸਕਦੀ ਹੈ। ਇਸ ਦੇ ਨਾਲ ਹੀ ਭਾਜਪਾ ਜਾਖੜ ਹੱਥ ਪੰਜਾਬ ਦੀ ਵਾਗਡੋਰ ਦੇ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ ਲੰਬੇ ਸਮੇਂ ਤੋਂ ਸੂਬੇ ਦੀ ਰਾਜਨੀਤੀ ਕਰ ਰਹੇ ਜਾਖੜ ਹੁਣ ਰਾਸ਼ਟਰੀ ਰਾਜਨੀਤੀ ਵਿੱਚ ਆਪਣਾ ਹੱਥ ਅਜ਼ਮਾਉਣਾ ਚਾਹੁੰਦੇ ਹਨ।
PUNJAB




INDIA








WORLD










