ਪੰਜਾਬ ਕਾਂਗਰਸ ਦੇ ਸਿਤਾਰੇ ਗਰਦਿਸ਼ ਵਿੱਚ ਨਜ਼ਰ ਆ ਰਹੇ ਹੈ ਕਿਉਂਕਿ ਅੱਜ ਪਹਿਲਾਂ ਤਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਬੀਜੇਪੀ ਵਿੱਚ ਸ਼ਾਮਲ ਹੋ ਗਏ। ਤੇ ਥੋੜੇ ਸਮੇਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪੁਰਾਣੇ ਕੇਸ ਵਿੱਚ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ 34 ਸਾਲ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਵਿੱਚ ਪਾਰਕਿੰਗ ਨੂੰ ਲੈ ਕੇ 65 ਸਾਲਾ ਬਜ਼ੁਰਗ ਨਾਲ ਲੜਾਈ ਹੋ ਗਈ ਸੀ ਜਿਸ ਤੋਂ ਬਾਅਦ ਉਸ ਬਜ਼ੁਰਗ ਦੀ ਮੌਤ ਹੋ ਗਈ ਸੀ। ਇਹ ਕੇਸ ਲੰਬੇ ਸਮੇਂ ਤੋਂ ਲਗਾਤਾਰ ਚੱਲਦਾ ਆ ਰਿਹਾ ਸੀ । ਪਹਿਲਾਂ ਹਾਈਕੋਰਟ ਨੇ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਸੀ ਉਸ ਤੋਂ ਬਾਅਦ ਸਿੱਧੂ ਨੇ ਸੁਪਰੀਮ ਕੋਰਟ ਵਿੱਚ ਅਪੀਲ ਪਾਈ ਸੀ ਤੇ ਸੁਪਰੀਮ ਕੋਰਟ ਨੇ ਕਤਲ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਸੀ । ਪੀੜਤ ਪਰਿਵਾਰ ਨੇ ਫੇਰ ਸਿੱਧੂ ਖਿਲਾਫ ਰੀਵਿਊ ਪਟੀਸ਼ਨ ਪਾਈ ਤਾਂ ਸਿੱਧੂ ਦੇ ਵਕੀਲਾਂ ਨੇ ਪਟੀਸ਼ਨ ਦਾ ਵਿਰੋਧ ਵੀ ਕੀਤਾ ਪਰ ਕੋਈ ਫਾਇਦਾ ਨਹੀਂ ਹੋਇਆ ਤੇ ਸੁਪਰੀਮ ਕੋਰਟ ਨੇ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾ ਦਿੱਤੀ ਹੈ।
ਸਿੱਧੂ ਖਿਲਾਫ ਰੋਡ ਰੇਜ ਦਾ ਮਾਮਲਾ ਸਾਲ 1988 ਦਾ ਹੈ। ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਸਿੱਧੂ ਦੀ ਗੁਰਨਾਮ ਸਿੰਘ ਨਾਂ ਦੇ 65 ਸਾਲਾ ਵਿਅਕਤੀ ਨਾਲ ਲੜਾਈ ਹੋ ਗਈ। ਇਲਜ਼ਾਮ ਹੈ ਕਿ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਇਸ ‘ਚ ਸਿੱਧੂ ਨੇ ਗੁਰਨਾਮ ਸਿੰਘ ਨੂੰ ਕਥਿਤ ਤੌਰ ‘ਤੇ ਮੁੱਕਾ ਮਾਰਿਆ। ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਨਵਜੋਤ ਸਿੱਧੂ ਤੇ ਉਸ ਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਇਸ ਤੋਂ ਬਾਅਦ ਮਾਮਲਾ ਅਦਾਲਤ ਤਕ ਪਹੁੰਚ ਗਿਆ। ਸੁਣਵਾਈ ਦੌਰਾਨ ਸੈਸ਼ਨ ਕੋਰਟ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ 1999 ਵਿੱਚ ਨਵਜੋਤ ਸਿੱਧੂ ਨੂੰ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਪੀੜਤ ਧਿਰ ਸੈਸ਼ਨ ਕੋਰਟ ਦੇ ਫੈਸਲੇ ਖਿਲਾਫ ਹਾਈਕੋਰਟ ਪਹੁੰਚੀ। ਸਾਲ 2006 ਵਿੱਚ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਤਿੰਨ ਸਾਲ ਦੀ ਕੈਦ ਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।
PUNJAB




INDIA








WORLD










