ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ 34 ਸਾਲ ਪੁਰਾਣੇ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਸਿੱਧੂ ਨੇ ਅਜੇ ਤੱਕ ਸਿਰੰਡਰ ਨਹੀਂ ਕੀਤਾ ਹੈ । ਪਰ ਸਿੱਧੂ ਨੂੰ ਅੱਜ ਜੇਲ੍ਹ ਜਾਣਾ ਪੈ ਸਕਦਾ ਹੈ। ਸਿੱਧੂ ਨੇ ਆਪਣੀ ਸਿਹਤ ਠੀਕ ਨਾ ਹੋਣ ਦਾ ਹਵਾਲਾ ਦੇ ਕੇ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਪਾਈ ਹੈ ਤੇ ਕੋਰਟ ਤੋਂ ਸਿਲੰਡਰ ਕਰਨ ਲਈ ਸਮਾਂ ਮੰਗਿਆ ਸੀ ਪਰ ਸੁਪਰੀਮ ਕੋਰਟ ਨੇ ਤਤਕਾਲ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ । ਇਸ ਲਈ ਸਿੱਧੂ ਹੀ ਜੇਲ੍ਹ ਜਾਣਾ ਪਵੇਗਾ ਨਹੀਂ ਤਾਂ ਪੰਜਾਬ ਪੁਲਿਸ ਸਿੱਧੂ ਨੂੰ ਗ੍ਰਿਫਤਾਰ ਕਰ ਸਕਦੀ ਹੈ।ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਵਿੱਚ ਕੋਈ ਰਹਿਣ ਲਈ ਵਿਸ਼ੇਸ਼ ਪ੍ਰਬੰਧ ਜਾਂ ਵਿਸ਼ੇਸ਼ ਦਰਜਾ ਨਹੀਂ ਦਿੱਤਾ ਜਾਵੇਗਾ। ਸਿੱਧੂ ਦੇ ਜੇਲ੍ਹ ਜਾਣਾ ਸਬੰਧੀ ਸੂਬੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਆਖਿਆ ਆਮ ਆਦਮੀ ਪਾਰਟੀ ਦੀ ਸਰਕਾਰ ਕੈਦੀਆਂ ਨੂੰ ਵੀਆਈਪੀ ਦਰਜ਼ ਦੇਣ ਦੇ ਖਿਲਾਫ ਹੈ ।
ਬੈਂਸ ਨੇ ਕਿਹਾ, “ਜਦੋਂ ਤੋਂ ਅਸੀਂ ਅਹੁਦਾ ਸੰਭਾਲਿਆ ਹੈ, ਸਾਡਾ ਜ਼ੋਰ ਇਹ ਯਕੀਨੀ ਬਣਾਉਣ ‘ਤੇ ਰਿਹਾ ਹੈ ਕਿ ਕੈਦੀਆਂ ਨੂੰ ਕੋਈ ਵੀਆਈਪੀ ਟ੍ਰੀਟਮੈਂਟ ਨਾ ਮਿਲੇ ਅਤੇ ਜੇਲ੍ਹ ਮੈਨੂਅਲ ਅਨੁਸਾਰ ਸਾਰਿਆਂ ਨਾਲ ਬਰਾਬਰ ਦਾ ਵਿਵਹਾਰ ਕੀਤਾ ਜਾਵੇ।”
1988 ਵਿੱਚ ਇੱਕ ਵਿਅਕਤੀ ਦੀ ਕੁੱਟਮਾਰ ਤੋਂ ਬਾਅਦ ਮੌਤ ਹੋ ਗਈ ਸੀ
ਇਸ ਕੇਸ ਵਿੱਚ ਸਰਕਾਰੀ ਵਕੀਲ ਨੇ ਕਿਹਾ ਸੀ ਕਿ ਸਿੱਧੂ ਅਤੇ ਉਸ ਦਾ ਸਾਥੀ ਰੁਪਿੰਦਰ ਸਿੰਘ ਸੰਧੂ 27 ਦਸੰਬਰ 1988 ਨੂੰ ਪਟਿਆਲਾ ਦੇ ਸ਼ੇਰਾਂਵਾਲਾ ਗੇਟ ਕਰਾਸਿੰਗ ਨੇੜੇ ਸੜਕ ਦੇ ਵਿਚਕਾਰ ਖੜ੍ਹੀ ਇੱਕ ਜਿਪਸੀ ਵਿੱਚ ਸਵਾਰ ਸਨ, ਜਦੋਂ ਪੀੜਤ ਗੁਰਨਾਮ ਸਿੰਘ ਅਤੇ ਦੋ ਹੋਰ ਵਿਅਕਤੀ ਜਾ ਰਹੇ ਸਨ। ਤਰੀਕਾ ਕਰਾਸਿੰਗ ‘ਤੇ ਪਹੁੰਚ ਕੇ ਮਾਰੂਤੀ ਕਾਰ ਚਲਾ ਰਹੇ ਗੁਰਨਾਮ ਨੇ ਸਿੱਧੂ ਅਤੇ ਸੰਧੂ ਨੂੰ ਸੜਕ ਦੇ ਵਿਚਕਾਰੋਂ ਜਿਪਸੀ ਹਟਾਉਣ ਲਈ ਕਿਹਾ। ਇਸ ਤੋਂ ਬਾਅਦ ਝਗੜਾ ਹੋ ਗਿਆ ਅਤੇ ਲੜਾਈ ਵਿੱਚ ਗੁਰਨਾਮ ਜ਼ਖ਼ਮੀ ਹੋ ਗਿਆ। ਬਾਅਦ ਵਿਚ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਨਵਜੋਤ ਸਿੰਘ ਸਿੱਧੂ ਨੂੰ ਸਤੰਬਰ 1999 ਵਿੱਚ ਹੇਠਲੀ ਅਦਾਲਤ ਨੇ ਕਤਲ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ।
ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਵਿਅਕਤੀਆਂ ਵਿੱਚ ਨਸ਼ੇ ਦੇ ਪੁਰਾਣੇ ਕੇਸ ਵਿੱਚ ਗ੍ਰਿਫ਼ਤਾਰ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਹਨ। ਦਿਲਚਸਪ ਗੱਲ ਇਹ ਹੈ ਕਿ ਇਸ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਿੱਧੂ ਨੇ ਮਜੀਠੀਆ ਖ਼ਿਲਾਫ਼ ਮੋਰਚਾ ਖੋਲ੍ਹਿਆ ਸੀ।
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਉਂਦੇ ਹੋਏ ਕਿਹਾ ਕਿ ਅਢੁਕਵੀਂ ਸਜ਼ਾ ਜਾਰੀ ਕਰਨ ਲਈ ਕਿਸੇ ਵੀ ਤਰ੍ਹਾਂ ਦੀ “ਬੇਲੋੜੀ ਹਮਦਰਦੀ” ਨਿਆਂ ਪ੍ਰਣਾਲੀ ਨੂੰ ਵਧੇਰੇ ਨੁਕਸਾਨ ਪਹੁੰਚਾਏਗੀ ਅਤੇ ਕਾਨੂੰਨ ਦੀ ਪ੍ਰਭਾਵਸ਼ੀਲਤਾ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਕਮਜ਼ੋਰ ਕਰੇਗੀ।
PUNJAB




INDIA








WORLD










