ਕੇਂਦਰ ਨੇ ਦੇਸ਼ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੈਟਰੋਲ, ਡੀਜ਼ਲ ਅਤੇ ਪ੍ਰਤੀ ਗੈਸ ਸਿਲੰਡਰ ਦੇ ਰੇਟਾਂ ਵਿੱਚ ਕਮੀ ਕੀਤੀ ਹੈ । ਅੱਜ ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ, “ਅਸੀਂ ਪੈਟਰੋਲ ‘ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲੀਟਰ ਕੇਂਦਰੀ ਐਕਸਾਈਜ਼ ਡਿਊਟੀ ਘਟਾ ਰਹੇ ਹਾਂ। ਇਸ ਨਾਲ ਪੈਟਰੋਲ ਦੀ ਕੀਮਤ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ।”
ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਨੌਂ ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਸਿਲੰਡਰ (12 ਸਿਲੰਡਰ ਤੱਕ) ਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸਾਡੀਆਂ ਮਾਵਾਂ-ਭੈਣਾਂ ਦੀ ਮਦਦ ਹੋਵੇਗੀ।
PUNJAB




INDIA








WORLD










