ਪੰਜਾਬ ਵਿੱਚ ਪਿਛਲੀ ਕਾਂਗਰਸ ਦੀ ਕੈਪਟਨ ਸਰਕਾਰ ਨੇ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਸੀ । ਉਸ ਤੋਂ ਬਾਅਦ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਗਾਈ ਤੇ ਮਜੂਦਾ ਸਰਕਾਰ ਨੇ ਵੀ ਔਰਤਾਂ ਲਈ ਫਰੀ ਮੁਫ਼ਤ ਬੱਸ ਸਫ਼ਰ ਜਾਰੀ ਰੱਖਿਆ ਹੋਇਆ ਹੈ। ਪਰ ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਖਬਰ ਆ ਰਹੀ ਸੀ ਕੇ ਆਪ ਸਰਕਾਰ ਔਰਤਾਂ ਦੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਬੰਦ ਕਰਨ ਜਾ ਰਹੀ ਹੈ । ਇੰਨਾ ਖਬਰਾਂ ਦਾ ਅੱਜ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੂੱਲਰ ਨੇ ਖੰਡਨ ਕੀਤਾ ਹੈ ਤੇ । ਆਖਿਆ ਹੈ ਔਰਤਾਂ ਦੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਬੰਦ ਨਹੀਂ ਕੀਤੀ ਜਾ ਰਹੀ ਤੇ ਜਾਰੀ ਰਹੇਗੀ
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ‘ਤੇ ਝੂਠੀਆਂ ਅਫਵਾਹਾਂ ਫੈਲਾ ਰਹੇ ਹਨ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ 1 ਜੂਨ ਤੋਂ ਬੰਦ ਕੀਤੀ ਜਾ ਰਹੀ ਹੈ।
ਸਰਕਾਰ ਵੱਲੋਂ ਇਸ ਤਰ੍ਹਾਂ ਦਾ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ‘ਤੇ ਗਲਤ ਅਫਵਾਹਾਂ ਫੈਲਾਉਂਦੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਲਾਲਜੀਤ ਸਿੰਘ ਭੁੱਲਰ ਨੇ ਆਖਿਆ ਹੈ ਕਿ ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵੱਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਹੈ।
PUNJAB




INDIA








WORLD










