ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭ੍ਰਿਸ਼ਟਾਚਾਰ ਦੇ ਖਿਲਾਫ਼ ਵੱਡਾ ਐਕਸ਼ਨ ਕਰਦਿਆਂ ਜਿਥੇ ਆਪਣੇ ਮੰਤਰੀ ਨੂੰ ਬਰਖ਼ਾਸਤ ਕੀਤਾ ਤੇ ਨਾਲ ਦੀ ਨਾਲ ਗ੍ਰਿਫਤਾਰੀ ਵੀ ਕਰਵਾਈ ਗਈ ਹੈ । ਅੱਜ ਪੰਜਾਬ ਵਿੱਚ ਮੁੱਖ ਮੰਤਰੀ ਨੇ ਵੱਡਾ ਐਕਸ਼ਨ ਕਰਦਿਆਂ ਭ੍ਰਿਸ਼ਟਾਚਰ ਦੇ ਠੋਸ ਸਬੂਤਾਂ ਦੇ ਆਧਾਰ ਤੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀਪਦ ਤੋਂ ਬਰਖ਼ਾਸਤ ਕਰਕੇ ਉਸ ਦੀ ਗ੍ਰਿਫ਼ਤਾਰੀ ਵੀ ਕਰਾ ਦਿੱਤੀ ਹੈ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿਸੇ ਸਰਕਾਰ ਨੇ ਆਪਣੇ ਹੀ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾ ਵਿੱਚ ਕੈਬਨਿਟ ਅਹੁਦੇ ਤੋਂ ਹਟਾ ਕੇ ਥਾਣੇ ਵਿੱਚ ਪਰਚਾ ਦਰਜ ਕਰਾਇਆ ਗਿਆ ਹੈ ਤੇ ਨਾਲ ਹੀ ਗ੍ਰਿਫਤਾਰੀ ਵੀ ਕਰਵਾ ਦਿੱਤੀ ਹੈ ।
ਮਿਲੀ ਜਾਣਕਾਰੀ ਅਨੁਸਾਰ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ ‘ਤੇ ਕਾਰਵਾਈ ਹੋਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਹੈ। ਦੱਸ ਦੇਈਏ ਕਿ ਦੇਸ਼ ਦੇ ਇਤਿਹਾਸ ਵਿੱਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਸਿੱਧੇ ਆਪਣੇ ਮੰਤਰੀ ‘ਤੇ ਸਖ਼ਤ ਐਕਸ਼ਨ ਲਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ 1% ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ ‘ਤੇ ਖਰਾ ਉਤਰਨਾ ਸਾਡਾ ਫਰਜ਼ ਹੈ। ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿੱਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।
PUNJAB




INDIA








WORLD










