ਪੰਜਾਬ ਦੇ ਪਾਇਲ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਮੁਸ਼ਕਲਾਂ ਖੜੀਆਂ ਹੋ ਗਈਆਂ ਹਨ । ਕਿਉਂਕਿ ਜਦੋਂ ਕੋਰੋਨਾ ਸੀ ਉਦੋਂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੋਰੋਨਾ ਨਿਜਮਾਂ ਦੀਆਂ ਧੱਜੀਆਂ ਉਡਾਈਆਂ ਸਨ । ਮਿਲੀ ਜਾਣਕਾਰੀ ਮੁਤਾਬਕ ਪਾਇਲ ਥਾਣੇ ਦੇ ਇੰਸਪੈਕਟਰ ਕਰਨੈਲ ਸਿੰਘ ਨੇ ਇੱਕ ਰਿੱਟ ਪਟੀਸ਼ਨ ਪਾਈ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਰੋਨਾ ਕਾਲ ਦੌਰਾਨ ਉਸ ਸਮੇਂ ਲੋਕ ਇਨਸਾਫ ਪਾਰਟੀ ਦੇ ਆਗੂ ਵਜੋਂ ਕੰਮ ਕਰਦੇ ਤੇ ਮਜੂਦਾ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਾਇਲ ਥਾਣੇ ਦੀ ਹਦੂਦ ਅੰਦਰ ਆਪਣੇ ਸਾਥੀਆਂ ਨਾਲ ਧਰਨਾ ਦਿੱਤਾ ਸੀ ਤੇ ਥਾਣੇ ਨੂੰ ਬੰਦ ਕਰ ਦਿੱਤਾ ਗਿਆ ਸੀ । ਤੇ ਕੋਰੋਨਾ ਨਿਜਮਾਂ ਦੀਆਂ ਧੱਜੀਆਂ ਉਡਾਈਆਂ ਸਨ। ਤੇ ਪੁਲਿਸ ਉਪਰ ਹਮਲਾ ਕੀਤਾ ਸੀ ।

ਜਿਸ ਤੋਂ ਬਾਅਦ ਥਾਣਾ ਪਾਇਲ ਦੀ ਪੁਲਿਸ ਨੇ ਮਨਵਿੰਦਰ ਸਿੰਘ ਗਿਆਸਪੁਰਾ ਤੇ ਉਨ੍ਹਾਂ ਸਾਥੀਆਂ ਉਪਰ ਐਫ.ਆਈ.ਆਰ ਨੰ.142 / ਮਿਤੀ 20.09.2022 ਨੂੰ ਧਾਰਾ 353, 188, 186, 332, 224, 506, 148, 149, 269 ਆਈ.ਪੀ.ਸੀ., ਆਫ਼ਤ ਪ੍ਰਬੰਧਨ ਐਕਟ ਦੀ ਧਾਰਾ 51 ਅਤੇ ਪੰਜਾਬ ਦੀ ਧਾਰਾ 50 ਅਧੀਨ ਗਿਆਸਪੁਰਾ ਤੇ ਉਨ੍ਹਾਂ ਦੇ ਸਾਥੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਸਬੰਧੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਵੀ ਕੀਤਾ ਗਿਆ ਸੀ ਪਰ ਅਜੇ ਤੱਕ ਉਪਰੋਕਤ ਐਸ.ਆਈ.ਟੀ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਵਿਧਾਇਕ ਉਪਰ ਕਾਰਵਾਈ ਨਾ ਹੋਣ ਕਰਕੇ ਇੰਸਪੈਕਟਰ ਕਰਨੈਲ ਸਿੰਘ ਵੱਲੋਂ ਹਾਈ ਕੋਰਟ ਵਿਚ ਰਿੱਟ ਦਾਇਰ ਕੀਤੀ ਗਈ ਹੈ।
PUNJAB




INDIA








WORLD










